ਹੈਰੋਇਨ ਤੇ ਅਸਲ੍ਹੇ ਸਮੇਤ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ , 10 ਅਗਸਤ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ - ਵੱਖ ਥਾਵਾਂ ਤੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 10 ਅਗਸਤ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ - ਵੱਖ ਥਾਵਾਂ ਤੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਪਟਵਾਰ ਖਾਨਾ ਨਜ਼ਦੀਕ ਮੌਜੂਦ ਸਨ ਤਾਂ ਮੰਡੀ ਦੀ ਕੰਧ ਨਾਲ ਖੜ੍ਹੇ ਰੋਹਿਤ ਸਿੰਘ ਪੁੱਤਰ ਸੁਰੀਤ ਸਿੰਘ ਵਾਸੀ ਫ਼ਰੀਦਕੋਟ ਹਾਲ ਵਾਸੀ ਪਿੰਡ ਲੱਖੋਵਾਲ , ਜ਼ਿਲ੍ਹਾ ਸ੍ਰੀ ਅਮਿਤਸਰ ਸਾਹਿਬ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 25 ਗ੍ਰਾਮ ਹੈਰੋਇਨ ਤੇ 100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਸਥਾਨਕ ਆਰਾ ਮਾਰਕੀਟ ਨਜ਼ਦੀਕ ਕੁਵਰਪ੍ਰੀਤ ਸਿੰਘ ਉਰਫ਼ ਕੁਵਰ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਘੁਮਿਆਰਾ ਨੂੰ ਵੀ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ ਤੇ 25 ਗ੍ਰਾਮ ਹੈਰੋਇਨ ਸਮੇਤ ਲਿਫਾਫਾ , ਇਕ ਕੰਪਿਊਟਰ ਕੰਡਾ ਤੇ 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ -2, ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਦੋ ਵੱਖ - ਵੱਖ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।