ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਪਿੱਪਲੀ ਤੋਂ ਪੱਖੀ ਕਲਾਂ ਜਾ ਰਹੇ ਸਨ ਤਾਂ ਸੇਮਨਾਲਾ ਪੱਟੜੀ ’ਤੇ ਹਰਦੀਪ ਸਿੰਘ ਉਰਫ਼ ਜੱਗੀ ਪੁੱਤਰ ਜਸਵਿੰਦਰ ਸਿੰਘ ਵਾਸੀ ਭਾਗਥਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।