ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਲਹਿਰਾਉਣਗੇ ਰਾਸ਼ਟਰੀ ਝੰਡਾ
ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ 2026 ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਚੱਜੇ, ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ 2026 ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਚੱਜੇ, ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਗਮ ਨਾਲ ਸਬੰਧਿਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਸਮਾਗਮ ਦੌਰਾਨ ਹੋਣ ਵਾਲੀ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਰਿਹਰਸਲਾਂ ਅਤੇ ਹੋਰ ਤਿਆਰੀਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਮੈਡੀਕਲ ਟੀਮਾਂ ਅਤੇ ਮੁੱਢਲੀ ਸਹਾਇਤਾ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।