ਜ਼ੋਨ ਪੱਧਰੀ ਖੇਡਾਂ ’ਚ ਐੱਮ.ਐੱਮ.ਡੀ. ਡੀ.ਏ.ਵੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੀਆਂ ਜ਼ੋਨ ਪੱਧਰ ਦੀਆਂ ਗਰਮ ਰੁੱਤ ਦੀਆਂ ਖੇਡਾਂ ਵਿਚ ਐੱਮ. ਐੱਮ.
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੀਆਂ ਜ਼ੋਨ ਪੱਧਰ ਦੀਆਂ ਗਰਮ ਰੁੱਤ ਦੀਆਂ ਖੇਡਾਂ ਵਿਚ ਐੱਮ.ਐੱਮ.ਡੀ. ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪ੍ਰਿੰ. ਰਾਜੇਸ਼ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋ. ਬਲਕਰਨ ਸਿੰਘ (ਮੁਖੀ ਸਰੀਰਕ ਸਿੱਖਿਆ ਵਿਭਾਗ) ਦੀ ਅਗਵਾਈ ਹੇਠ ਖਿਡਾਰੀਆਂ ਨੇ ਜ਼ੋਨ ਪੱਧਰ ਵਿਚ ਕਬੱਡੀ ਦੀ ਟੀਮ ਨੇ ਪਹਿਲਾ ਅਤੇ ਰੱਸਾਕਸ਼ੀ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਜਿੱਥੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਹਰ ਖੇਤਰ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਉਨ੍ਹਾਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੇ ਇੰਚਾਰਜ ਪ੍ਰੋ. ਬਲਕਰਨ ਸਿੰਘ ਅਤੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ।