10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਇੰਪੀਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਦੀ ਅਗਵਾਈ ਹੇਠ ਦੋ ਰੋਜ਼ਾ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।

Ad Position 21
No active advertisement
ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਏ ਜਾਣ ਮੌਕੇ ਦਾ ਦ੍ਰਿਸ਼। ਅਜੀਤ ਤਸਵੀਰ 11-08-2026
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਦੀ ਅਗਵਾਈ ਹੇਠ ਦੋ ਰੋਜ਼ਾ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਲੋਕ ਗੀਤ, ਗਿੱਧਾ, ਭੰਗੜਾ ਅਤੇ ਹੋਰ ਡਾਂਸ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚਾਂ ਤੇ ਲੋਕ ਸੰਗੀਤ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਵਿਦਿਆਰਥੀ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਸਕੂਲ ਪਹੁੰਚੇ, ਜਿਸ ਨਾਲ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ, ਲੋਕ ਵਿਰਸੇ ਅਤੇ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਵਸਤੂਆਂ ਦੇ ਸਟਾਲ ਲਗਾਏ ਗਏ। ਸਕੂਲ ਵਿਚ ਆਲੋਪ ਹੋ ਰਹੀਆਂ ਰਵਾਇਤੀ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਤੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਪੁਰਾਤਨ ਰਵਾਇਤਾਂ ਨੂੰ ਸੰਭਾਲਣ ਲਈ ਪ੍ਰੇਰਿਤ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਇਲੈਕਟਰੀਕਲ ਐਸੋਸੀਏਸ਼ਨ ਦੀ ਚੋਣ ਰਾਜੇਸ਼ ਕੁੱਕੜ ਚੇਅਰਮੈਨ , ਪਵਨ ਕੁਮਾਰ ਸਰਪ੍ਰਸਤ ਤੇ ਸੰਜੀਵ ਕੁਮਾਰ ਬਾਂਸਲ ਪ੍ਰਧਾਨ ਬਣੇ ਅਗਲੀ ਖ਼ਬਰ ਜ਼ੋਨ ਪੱਧਰੀ ਮੁਕਾਬਲਿਆਂ ’ਚ ਜੇ. ਐਨ. ਜੇ. ਡੀ. ਏ. ਵੀ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24