ਡੀ.ਏ.ਵੀ. ਵੈਸ਼ ਸਕੂਲ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਰਮ ਰੁੱਤ ਦੀਆਂ ਜ਼ੋਨ ਪੱਧਰੀ ਖੇਡਾਂ ਵਿਚ ਡੀ. ਏ.
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਰਮ ਰੁੱਤ ਦੀਆਂ ਜ਼ੋਨ ਪੱਧਰੀ ਖੇਡਾਂ ਵਿਚ ਡੀ.ਏ.ਵੀ. ਵੈਸ਼ ਸੀਨੀਅਰ ਸੈਕੰਰਡੀ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ਰੰ. ਮੀਨੂੰ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਅੰਡਰ-18 ਉਮਰ ਵਰਗ ਦੇ ਲੜਕਿਆਂ ਦੀ ਵਾਲੀਵਾਲ ਟੀਮ ਨੇ ਪਹਿਲਾ, ਬਾਸਕਟਬਾਲ ਅੰਡਰ-14 ਤੇ 19 ਸਾਲ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿਚ ਦੂਜਾ ਸਥਾਨ, ਟੇਬਲ ਟੈਨਿਸ ਦੇ ਅੰਡਰ-14 ਤੇ 17 ਸਾਲ ਉਮਰ ਵਰਗ ਦੇ ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਤੇ ਫੁੱਟਬਾਲ ਅੰਡਰ-19 ਉਮਰ ਵਰਗ ਦੇ ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਿਆ ਜਾ ਸਕੇ। ਇਸ ਮੌਕੇ ਡੀ.ਪੀ.ਈ. ਰਾਜਬਹਾਦਰ ਸਿੰਘ, ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।