ਇੰਪੀਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਦੀ ਅਗਵਾਈ ਹੇਠ ਦੋ ਰੋਜ਼ਾ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।
ਇ
ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਏ ਜਾਣ ਮੌਕੇ ਦਾ ਦ੍ਰਿਸ਼। ਅਜੀਤ ਤਸਵੀਰ
11-08-2026
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਦੀ ਅਗਵਾਈ ਹੇਠ ਦੋ ਰੋਜ਼ਾ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਲੋਕ ਗੀਤ, ਗਿੱਧਾ, ਭੰਗੜਾ ਅਤੇ ਹੋਰ ਡਾਂਸ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚਾਂ ਤੇ ਲੋਕ ਸੰਗੀਤ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਵਿਦਿਆਰਥੀ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਸਕੂਲ ਪਹੁੰਚੇ, ਜਿਸ ਨਾਲ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ, ਲੋਕ ਵਿਰਸੇ ਅਤੇ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਵਸਤੂਆਂ ਦੇ ਸਟਾਲ ਲਗਾਏ ਗਏ। ਸਕੂਲ ਵਿਚ ਆਲੋਪ ਹੋ ਰਹੀਆਂ ਰਵਾਇਤੀ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਤੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਪੁਰਾਤਨ ਰਵਾਇਤਾਂ ਨੂੰ ਸੰਭਾਲਣ ਲਈ ਪ੍ਰੇਰਿਤ ਕਰਨਾ ਸੀ।