12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਗਬੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਜ਼ੋਨ ਭਰ ’ਚ ਪਹਿਲੇ ਸਥਾਨ ’ਤੇ

ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ੋਨ ਪੱਧਰ ਦੀਆਂ ਖ਼ੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ–19 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-19 (ਲੜਕੀਆਂ) ’ਚ ਫ਼ਰੀਦਕੋਟ ਸਕੂਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ।

Ad Position 21
No active advertisement
ਰਗਬੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀਆਂ ਜੇਤੂ ਖਿਡਾਰਣਾਂ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 12-08-2026
ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ੋਨ ਪੱਧਰ ਦੀਆਂ ਖ਼ੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ–19 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-19 (ਲੜਕੀਆਂ) ’ਚ ਫ਼ਰੀਦਕੋਟ ਸਕੂਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਰੇਣੁਕਾ ਨੇ ਖਿਡਾਰਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰਣਾਂ ਦੀ ਸਖ਼ਤ ਮਿਹਨਤ ਅਤੇ ਰਗਬੀ ਕੋਚ ਗੁਰਮੇਜ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਚੇਅਰਮੈਨ ’ਤੇ ਫ਼ਰੀਦਕੋਟ ’ਚ ਵੀ ਅੱਠ ਮੋਟਰਾਂ ਚੋਰੀ ਸੰਬੰਧੀ ਪਰਚਾ ਦਰਜ ਅਗਲੀ ਖ਼ਬਰ ਅਮਰਜੀਤ ਕੌਰ ਹਰਾਜ ਨਮਿਤ ਅੰਤਿਮ ਅਰਦਾਸ ਅੱਜ
Ad Position 24