12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਾਦਿਕ , 11 ਅਗਸਤ ( ਆਰ . ਐਸ .

Ad Position 21
No active advertisement
ਅਜੀਤ ਡੈਸਕ 12-08-2026
ਸਾਦਿਕ , 11 ਅਗਸਤ ( ਆਰ . ਐਸ . ਧੁੰਨਾ )- ਐਸ . ਬੀ . ਆਰ . ਐਸ ਪਬਲਿਕ ਸੀਨੀਅਰ ਸੈੈਕੰਡਰੀ ਸਕੂਲ ਘੁੱਦੂਵਾਲਾ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਾਰਾ ਸਕੂਲ ਪੰਜਾਬੀ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ ਨਾਲ ਰੰਗਿਆ ਹੋਇਆ ਸੀ ਜਿਸਦਾ ਵਿਦਿਆਰਥੀਆਂ , ਅਧਿਆਪਕਾਂ ਨੇ ਭਰਪੂਰ ਆਨੰਦ ਮਾਣਿਆ । ਸਮਾਗਮ ਦੀ ਸ਼ੁਰੂਆਤ ਪੰਜਾਬੀ ਲੋਕ ਗੀਤ ਸੱਭਿਆਚਾਰ ਨੂੰ ਸਮਰਪਿਤ ਪੇਸ਼ਕਾਰੀਆਂ ਨਾਲ ਹੋਈ । ਸਕੂਲ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਬੋਲੀਆਂ , ਲੋਕ - ਗੀਤ , ਹਰਿਆਣਵੀ ਨਾਚ , ਰਾਜਸਥਾਨ ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆ । ਛੋਟੀਆਂ ਬੱਚੀਆਂ ਨੇ ਸਮਾਜਿਕ ਸੰਦੇਸ਼ ਦੇਣ ਵਾਲੀਆਂ ਬੋਲੀਆਂ ਪੇਸ਼ ਕੀਤੀਆਂ ਜਿਨ੍ਹਾਂ ਦਾ ਮਹਿਮਾਨਾਂ ਨੇ ਤਾੜੀਆਂ ਦੀ ਗੂੰਜ ਨਾਲ ਹੌਸਲਾ ਵਧਾਇਆ । ਇਸ ਮੌਕੇ ਵਿਦਿਆਰਥਣਾਂ ਨੇ ਰੰਗ - ਬਿਰੰਗੇ ਪੰਜਾਬੀ ਸੂਟ , ਫੁਲਕਾਰੀਆਂ , ਲਹਿੰਗੇ , ਪਰਾਂਦੇ , ਚੂੜੀਆਂ ਅਤੇ ਰਵਾਇਤੀ ਗਹਿਣੇ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਅਨੋਖੀ ਕਲਾ ਪੇਸ਼ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ ਅਤੇ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ , ਰਸਮਾਂ - ਰਿਵਾਜਾਂ ਅਤੇ ਸੱਭਿਆਚਾਰ ਨਾਲ ਜੋੜਦੇ ਹਨ । ਉਨ੍ਹਾਂ ਕਿਹਾ ਕਿ ਸਕੂਲ ਵਿਚ ਹਰ ਸਾਲ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਬੱਚਿਆਂ ਵਿਚ ਆਪਣੀ ਮਾਂ - ਬੋਲੀ , ਸੱਭਿਆਚਾਰ ਅਤੇ ਪਰੰਪਰਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ । ਉਨ੍ਹਾਂ ਸਮਾਗਮ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਯੋਜਨਾ ਦਾ ਨਾਂਅ ਬਦਲ ਕੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ- ਢਿੱਲਵਾਂ ਅਗਲੀ ਖ਼ਬਰ ਮਾਤਾ ਕਰਤਾਰ ਕੌਰ ਕੋਟਕਪੂਰਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24