12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਖਦੇਵ ਸਿੰਘ ਝਾੜੀਵਾਲਾ, ਬਲਜਿੰਦਰ ਸਿੰਘ ਧਾਲੀਵਾਲ ਤੇ ਸ਼ਾਮ ਲਾਲ ਬਜਾਜ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ, ਸ਼ਾਮ ਲਾਲ ਅਤੇ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਡੀ. ਏ.

Ad Position 21
No active advertisement
ਸੁਖਦੇਵ ਸਿੰਘ ਝਾੜੀਵਾਲਾ, ਬਲਜਿੰਦਰ ਸਿੰਘ ਧਾਲੀਵਾਲ ਤੇ ਸ਼ਾਮ ਲਾਲ ਬਜਾਜ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਪ੍ਰਬੰਧਕ। ਅਜੀਤ ਤਸਵੀਰ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਸਾਰਥਕ ਸੋਚ, ਦ੍ਰਿੜ੍ਹ ਇਰਾਦੇ ਤੇ ਆਪਸੀ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਉਂਦਿਆਂ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭੂਮਿਕਾ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਆਲੇ-ਦੁਆਲੇ ਦੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਵਲੰਟੀਅਰ ਵਜੋਂ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣਗੇ, ਤਾਂ ਇਸ ਦੇ ਸਾਰਗਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਐੱਨ.ਜੀ.ਓਜ਼. ਮਿਲ ਕੇ ਕੰਮ ਕਰਨਗੇ ਤਾਂ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਇਸ ਮੁਹਿੰਮ ਨਾਲ ਜੁੜੀਆਂ ਸਾਰੀਆਂ ਐੱਨ.ਜੀ.ਓਜ਼. ਦਾ ਵੀ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਰੁਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਇਸ ਮੌਕੇ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਮਿਹਨਤ ਅਤੇ ਲਗਨ ਨਾਲ ਆਈ.ਏ.ਐੱਸ. ਤੇ ਆਈ.ਪੀ.ਐੱਸ. ਵਰਗੀਆਂ ਉਚੀਆਂ ਤੇ ਜ਼ਿੰਮੇਵਾਰ ਪਦਵੀਆਂ ਹਾਸਿਲ ਕਰ ਸਕਦੇ ਹਨ। ਇਸ ਮੌਕੇ ਸਹਾਇਕ ਪ੍ਰੋਫ਼ੈਸਰ ਡਾ. ਇੰਦਰਜੋਤ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਐੱਨ.ਜੀ.ਓਜ਼. ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਕਿਹਾ ਕਿ ਐੱਨ.ਜੀ.ਓਜ਼. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇਸ ਮੁਹਿੰਮ ਨਾਲ ਜੁੜੇ ਵੱਖ-ਵੱਖ ਐੱਨ.ਜੀ.ਓਜ਼. ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐੱਸ.ਪੀ. (ਐੱਚ) ਹਰਕਮਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਮਾਜ ਸੇਵੀ ਡਾ. ਵਿਜੇ ਬਜਾਜ, ਗੁਰਨਿਸ਼ਾਨ ਸਿੰਘ ਹੇਅਰ, ਡਾ. ਵਿਜੇ ਸੁਖੀਜਾ, ਲਵੀਸ਼ ਸੈਨ, ਬੂਟਾ ਰਾਮ ਕਮਰਾ, ਜਸਪਾਲ ਸਿੰਘ, ਲੀਲਾਧਰ ਗੁਪਤਾ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿੱਡੇ ਕਲਾਂ ’ਚ ‘ਆਤਮਾ’ ਸਕੀਮ ਅਧੀਨ ਫ਼ੀਲਡ ਡੇ ਦੌਰਾਨ ਝੋਨੇ ਦੀਆਂ ਬਿਮਾਰੀਆਂ ’ਤੇ ਚਰਚਾ ਅਗਲੀ ਖ਼ਬਰ ਵੀਰਪਾਲ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਇਲਾਕੇ ਦਾ ਮਾਣ ਵਧਿਆ
Ad Position 24