12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਬਾਜਾਖਾਨਾ ਤੇ ਜੈਤੋ-2 ਦੇ ਅਹੁਦੇਦਾਰ ਨਿਯੁਕਤ

ਜੈਤੋ, 11 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਜੈਤੋ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਜੈਤੋ, 11 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਜੈਤੋ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ਦੇ ਸਰਕਲ ਬਾਜਾਖਾਨਾ ਅਤੇ ਸਰਕਲ ਜੈਤੋ-2 ਦੇ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਤਹਿਤ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਨਿੰਮਾ ਵੜਿੰਗ ਨੂੰ ਸਰਕਲ ਬਾਜਾਖਾਨਾ ਅਤੇ ਸਾਬਕਾ ਐਮ.ਸੀ. ਜਸਪਾਲ ਸਿੰਘ ਕਾਟਾ ਨੂੰ ਸਰਕਲ ਜੈਤੋ-2 ਦੀ ਜ਼ਿੰਮੇਵਾਰੀ ਸੌਂਪੀ ਗਈ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਖੜ੍ਹਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮ ਅਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਲ ਬਾਜਾਖਾਨਾ ਦੀ ਟੀਮ ਦਾ ਵੀ ਵਿਸਥਾਰ ਸਰਕਲ ਬਾਜਾਖਾਨਾ ਦੀ ਟੀਮ ਦਾ ਵਿਸਥਾਰ ਕਰਦਿਆਂ ਕੁਲਦੀਪ ਸਿੰਘ ਢਿੱਲੋਂ ਨੂੰ ਯੂਥ ਅਕਾਲੀ ਦਲ ਸਰਕਲ ਬਾਜਾਖਾਨਾ ਦਾ ਪ੍ਰਧਾਨ, ਜਸਮੇਲ ਸਿੰਘ ਨੂੰ ਐਸ.ਸੀ. ਵਿੰਗ ਦਾ ਸਰਕਲ ਪ੍ਰਧਾਨ ਅਤੇ ਪ੍ਰਭਦੀਪ ਸਿੰਘ ਰਾਊਵਾਲਾ ਨੂੰ ਆਈ.ਟੀ. ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵੀਆਂ ਨਿਯੁਕਤੀਆਂ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਨਵੀਂ ਟੀਮ ਦੇ ਗਠਨ ਨਾਲ ਹਲਕਾ ਜੈਤੋ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਮੀਟਿੰਗ ਦੌਰਾਨ ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਸਾਬਕਾ ਚੇਅਰਮੈਨ ਬਰਗਾੜੀ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ ਬਰਾੜ, ਗੁਰਮੀਤ ਸਿੰਘ ਬਰਾੜ ਜੈਤੋ, ਮਾਰਸ਼ਲਦੀਪ ਪਾਲੀ ਬਾਦਲ, ਇਕਬਾਲ ਸਿੰਘ ਗੁਰੂ ਕੀ ਢਾਬ, ਗੁਰਚਰਨ ਸਿੰਘ ਐਨ.ਸੀ., ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸ਼ਵਿੰਦਰਜੀਤ ਸਿੰਘ ਰੋਮਾਣਾ, ਪ੍ਰਿਤਪਾਲ ਸਿੰਘ ਪ੍ਰਿਥੀ, ਹਰਮੀਤ ਸਿੰਘ ਮੀਤੀ ਜ਼ੈਲਦਾਰ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਦਰਸ਼ਨ ਸਿੰਘ ਝੱਖੜਵਾਲਾ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਸੋਨੀ ਬਾਂਸਲ, ਦਿਨੇਸ਼ ਬਾਂਸਲ, ਬਲਕਾਰ ਬੰਟੀ, ਗੁਰਦੀਪ ਸਿੰਘ ਗੁਰੀਆ, ਪਰਵਿੰਦਰ ਸਿੰਘ, ਬਲਦੇਵ ਬੱਲੀ ਢੱਲਾ, ਬੰਟੀ ਸਿੰਘ ਭਾਊ, ਪ੍ਰਭਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਿੰਘ ਨਿੰਮਾ ਵੜਿੰਗ ਬਾਜਾਖਾਨਾ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਆਜ਼ਾਦੀ ਦਿਵਸ ਦੇ ਸੰਬੰਧ ’ਚ ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਵਲੋਂ ਫ਼ਰੀਦਕੋਟ ਦਾ ਦੌਰਾ
Ad Position 24