12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿਰਮਲ ਸਿੰਘ ਨਿੰਮਾ ਵੜਿੰਗ ਬਾਜਾਖਾਨਾ ਦੇ ਸਰਕਲ ਪ੍ਰਧਾਨ ਨਿਯੁਕਤ

ਜੈਤੋ, 11 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਹਲਕਾ ਆਬਜ਼ਰਵਰ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਅਤੇ ਮਾਰਸ਼ਲਦੀਪ ਸਿੰਘ ਪਾਲੀ ਬਾਦਲ ਦੀ ਹਾਜ਼ਰੀ ਵਿਚ ਨਿਰਮਲ ਸਿੰਘ ਨਿੰਮਾ ਵੜਿੰਗ ਨੂੰ ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਰਮਲ ਸਿੰਘ ਨਿੰਮਾ ਵੜਿੰਗ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-08-2026
ਜੈਤੋ, 11 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਹਲਕਾ ਆਬਜ਼ਰਵਰ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਅਤੇ ਮਾਰਸ਼ਲਦੀਪ ਸਿੰਘ ਪਾਲੀ ਬਾਦਲ ਦੀ ਹਾਜ਼ਰੀ ਵਿਚ ਨਿਰਮਲ ਸਿੰਘ ਨਿੰਮਾ ਵੜਿੰਗ ਨੂੰ ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਰਮਲ ਸਿੰਘ ਨਿੰਮਾ ਵੜਿੰਗ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਜਥੇਬੰਦੀ ਨੂੰ ਬਾਜਾਖਾਨਾ ਖੇਤਰ ਵਿਚ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਵੜਿੰਗ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਸਾਬਕਾ ਚੇਅਰਮੈਨ ਬਰਗਾੜੀ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ ਬਰਾੜ, ਗੁਰਮੀਤ ਸਿੰਘ ਬਰਾੜ ਜੈਤੋ, ਹਰਜਿੰਦਰ ਸਿੰਘ ਬਿੱਲੂ ਵੜਿੰਗ, ਜਸਵੀਰ ਸਿੰਘ ਬਰਾੜ, ਗੁਰਨਾਮ ਸਿੰਘ ਡੋਡ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕ ਵਾਰ ਭਾਜਪਾ ਦਾ ਕਮਲ ਪੰਜਾਬ ’ਚ ਖਿੜਾਓ, ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿਆਂਗੇ-ਸੰਨੀ ਬਰਾੜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਬਾਜਾਖਾਨਾ ਤੇ ਜੈਤੋ-2 ਦੇ ਅਹੁਦੇਦਾਰ ਨਿਯੁਕਤ
Ad Position 24