11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਊਟਸੋਰਸ ਕਾਮਿਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਡਵੀਜ਼ਨ ਦਫ਼ਤਰ ਅੱਗੇ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਤਾਲਮੇਲ ਕਮੇਟੀ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਬੈਨਰ ਹੇਠ ਅੱਜ ਪੀ. ਐੱਸ.

Ad Position 21
No active advertisement
ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਸਮੇਂ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਵਿਚਾਰ ਸਾਂਝੇ ਕਰਦੇ ਹੋਏ। ਤਸਵੀਰ: ਆਰ.ਐਸ.ਧੁੰਨਾ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਤਾਲਮੇਲ ਕਮੇਟੀ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਬੈਨਰ ਹੇਠ ਅੱਜ ਪੀ.ਐੱਸ.ਪੀ.ਸੀ.ਐੱਲ. ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਊਟਸੋਰਸ ਕਾਮਿਆਂ ਦਾ ਧਰਨਾ ਲਗਾਤਾਰ 18ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਕੰਪਿਊਟਰ ਆਪ੍ਰੇਟਰਾਂ ਦੇ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ ਅਤੇ ਸਟੋਰਾਂ ਦੇ ਮੀਤ ਪ੍ਰਧਾਨ ਅਮਰ ਸਿੰਘ ਵਲੋਂ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਆਊਟਸੋਰਸ ਕਾਮਿਆਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਧਰਨੇ ਵਿਚ ਸਟੋਰਾਂ ਦੇ ਸਾਥੀਆਂ, ਕੰਪਿਊਟਰ ਆਪ੍ਰੇਟਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਸਾਥੀਆਂ ਵਲੋਂ ਇਹ ਵੀ ਦੱਸਿਆ ਗਿਆ ਪੰਜਾਬ ਸਰਕਾਰ ਵਲੋਂ 65,000 ਕਾਮਿਆਂ ਨੂੰ ਪੱਕੇ ਕਰਨ ਸੰਬੰਧੀ ਵਿਧਾਨ ਸਭਾ ਵਿਚ ਬਿੱਲ ਪਾਸ ਕਰਨ ਦਾ ਲਾਰਾ ਲਗਾ ਕੇ ਰੱਖਿਆ ਗਿਆ ਸੀ। ਹੁਣ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਪੰਜਾਬ ਸਰਕਾਰ ਵਲੋਂ 65,000 ਦੀ ਜਗ੍ਹਾ ਸਿਰਫ਼ 28,000 ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਬਿੱਲ ਪਾਸ ਕੀਤਾ ਗਿਆ, ਜਿਸ ਵਿਚ ਪੀ.ਐੱਸ.ਪੀ.ਸੀ.ਐੱਲ. ਦੇ ਐਮਰਜੈਂਸੀ ਸੇਵਾਵਾਂ ਨਿਭਾ ਰਹੇ ਕਾਮਿਆਂ ਨੂੰ ਮਹਿਕਮੇ ਵਿਚ ਕੰਟਰੈਕਟ ’ਤੇ ਲੈਣ ਸੰਬੰਧੀ ਗੱਲ ਕੀਤੀ ਗਈ, ਜਦਕਿ ਕਿ ਬਿਜਲੀ ਵਿਭਾਗ ਵਿਚ ਆਊਟਸੋਰਸ ਰਾਹੀਂ ਹੋਰ ਅਨੇਕਾਂ ਕੈਟਾਗਰੀਆਂ ਨੂੰ ਭਰਤੀ ਕੀਤਾ ਹੋਇਆ ਹੈ, ਜਿਵੇਂ ਕਿ ਕੰਪਿਊਟਰ ਆਪ੍ਰੇਟਰ, ਸੇਵਾਦਾਰ, ਡਰਾਈਵਰ, ਐੱਨ.ਸੀ.ਸੀ. ਵਰਕਰ, ਆਰ.ਸੀ.ਸੀ. ਅਤੇ ਸਟੋਰਾਂ ਦੇ ਵਰਕਰ ਵੀ ਹਨ, ਜੋ ਪਿਛਲੇ 12-15 ਸਾਲਾ ਤੋਂ ਆਪਣੀਆਂ ਸੇਵਾਵਾਂ ਲਗਾਤਾਰ ਨਿਭਾ ਰਹੇ ਹਨ, ਵਲੋਂ ਇਸ ਬਿੱਲ ਦੀ ਸਖ਼ਤ ਨਿਖੇਧੀ ਕੀਤੀ ਗਈ। ਧਰਨੇ ਵਿਚ ਸ਼ਾਮਿਲ ਗੁਰਸ਼ੇਰ ਸਿੰਘ, ਭੀਮ ਸੈਨ, ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਪਾਲਸੀ ਤੋਂ ਬਾਹਰ ਰੱਖੇ ਗਏ ਕਾਮਿਆਂ ਨੂੰ ਪਾਲਸੀ ਅਧੀਨ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ... ਅਗਲੀ ਖ਼ਬਰ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
Ad Position 24