11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਕੀਤੀ ਜਾ ਰਹੀ ਹੈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਐੱਸ.

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਤੀਆਂ ਦਾ ਸਮਾਗਮ ਵਿਚ ਸ਼ਾਮਿਲ ਡਾ. ਗੁਰਪ੍ਰੀਤ ਕੌਰ, ਸ੍ਰੀਮਤੀ ਰਾਜ ਲਾਲੀ ਗਿੱਲ, ਨਗਿੰਦਰ ਕੌਰ ਬਰਾੜ ਤੇ ਹੋਰ। (ਸੱਜੇ ) ਸਮਾਗਮ ਦੌਰਾਨ ਪੀਂਘ ਝੂਟਣ ਸਮੇਂ ਡਾਕਟਰ ਗੁਰਪ੍ਰੀਤ ਕੌਰ, ਨਗਿੰਦਰ ਕੌਰ ਬਰਾੜ ਤੇ ਹੋਰ। ਅਜੀਤ ਤਸਵੀਰ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਦਿਨ-ਰਾਤ ਲਗਾਤਾਰ ਗਸ਼ਤ, ਨਾਕਾਬੰਦੀ, ਸਰਚ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਿੱਥੇ ਪੁਲਿਸ ਵਲੋਂ ਪੀ.ਸੀ.ਆਰ. ਮੋਟਰਸਾਈਕਲਾਂ ਤੇ ਹੋਰ ਗਸ਼ਤੀ ਵਾਹਨਾਂ ਰਾਹੀਂ ਸ਼ਹਿਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਵੱਖ-ਵੱਖ ਮਹੱਤਵਪੂਰਨ ਸਥਾਨਾਂ, ਮੁੱਖ ਰਸਤਿਆਂ ਤੇ ਆਉਣ-ਜਾਣ ਵਾਲੇ ਮਾਰਗਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਚਾਰੇ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਤੇ ਲੰਬੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਨਾਕਿਆਂ ਦੌਰਾਨ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਵਾਹਨ ਚਾਲਕਾਂ ਤੇ ਸਵਾਰ ਵਿਅਕਤੀਆਂ ਦੀ ਪਛਾਣ ਵੀ ਯਕੀਨੀ ਬਣਾਈ ਜਾ ਰਹੀ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗੈਰ-ਕਾਨੂੰਨੀ ਸਮਾਨ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਲਗਪਗ 200 ਪੁਲਿਸ ਅਧਿਕਾਰੀ ਤੇ ਕਰਮਚਾਰੀ ਵੱਖ-ਵੱਖ ਡਿਊਟੀਆਂ ’ਤੇ ਤਾਇਨਾਤ ਰਹੇ। ਇਸ ਸਮੁੱਚੀ ਮੁਹਿੰਮ ਦੀ ਨਿਗਰਾਨੀ ਐੱਸ.ਪੀ. (ਡੀ.) ਮਨਮੀਤ ਸਿੰਘ ਢਿੱਲੋਂ ਅਤੇ ਸੰਬੰਧਤ ਸਬ ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਵਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ), ਜਸਪਾਲ ਸਿੰਘ ਡੀ.ਐੱਸ.ਪੀ. (ਮਲੋਟ), ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਆਪਣੀਆਂ-ਆਪਣੀਆਂ ਸਬ ਡਵੀਜ਼ਨਾਂ ਵਿਚ ਸੁਰੱਖਿਆ ਪ੍ਰਬੰਧਾਂ ਅਤੇ ਨਾਕਾਬੰਦੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਪੁਲਿਸ ਵਲੋਂ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਮਿੰਦਰ ਸਿੰਘ ਆਂਵਲਾ ਵਲੋਂ ਮਾਤਾ ਚਿੰਤਪੁਰਨੀ ਦਰਬਾਰ ਲਈ ਲੰਗਰ ਦੇ ਦੋ ਟਰੱਕ ਰਵਾਨਾ ਅਗਲੀ ਖ਼ਬਰ ਆਊਟਸੋਰਸ ਕਾਮਿਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਡਵੀਜ਼ਨ ਦਫ਼ਤਰ ਅੱਗੇ ਧਰਨਾ ਜਾਰੀ
Ad Position 24