11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਗੁਰੂਸਰ ’ਚ ਚੋਰਾਂ ਦੀ ਦਹਿਸ਼ਤ ਤੋਂ ਲੋਕ ਦੁਖੀ

ਗਿੱਦੜਬਾਹਾ, 11 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪਿੰਡ ਗੁਰੂਸਰ ਵਿਚ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਫ਼ਿਰ ਤੋਂ ਚੋਰਾਂ ਵਲੋਂ ਧੜੱਲੇ ਨਾਲ 5 ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰ ਲਿਆ ਹੈ।

Ad Position 21
No active advertisement
ਪਿੰਡ ਗੁਰੂਸਰ ਵਿਖੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ ਕੀਤਾ ਗਿਆ ਤੇ ਖ਼ਾਲੀ ਪਿਆ ਖੋਲ੍ਹ। ਤਸਵੀਰ: ਸ਼ਿਵਰਾਜ ਸਿੰਘ ਬਰਾੜ 12-08-2026
ਗਿੱਦੜਬਾਹਾ, 11 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪਿੰਡ ਗੁਰੂਸਰ ਵਿਚ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਫ਼ਿਰ ਤੋਂ ਚੋਰਾਂ ਵਲੋਂ ਧੜੱਲੇ ਨਾਲ 5 ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰ ਲਿਆ ਹੈ। ਰੋਜ਼ਾਨਾ ਬੇਖ਼ੌਫ਼ ਹੋ ਕਿ ਕੀਤੀਆਂ ਜਾ ਰਹੀਆਂ ਚੋਰੀਆਂ ਨੇ ਪੁਲਿਸ ਦੀ ਭੂਮਿਕਾ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦੇ ਖੇਤਾਂ ਵਿਚੋਂ ਟਿਊਬਵੈੱਲਾਂ ਤੋਂ ਟਰਾਂਸਫ਼ਾਰਮਾਰ ਤੇ ਬਿਜਲੀ ਦੀਆਂ ਮੋਟਰਾਂ ਦੇ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੁਲਿਸ ਚੋਰਾਂ ਤੱਕ ਪਹੁੰਚਣ ਵਿਚ ਨਾਕਾਮ ਰਹੀ ਹੈ। ਪਿੰਡ ਗੁਰੂਸਰ ਵਿਚ ਬੀਤੇ ਦੋ ਮਹੀਨਿਆਂ ਤੋਂ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਤੋਂ ਦਰਜਨਾਂ ਹੀ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਹੋ ਚੁੱਕੀਆਂ ਹਨ। ਕੋਈ ਰਾਤ ਅਜਿਹੀ ਨਹੀਂ, ਜਿਸ ਰਾਤ ਪਿੰਡ ਗੁਰੂਸਰ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਦਾ ਸਾਮਾਨ ਚੋਰੀ ਨਾ ਹੋਇਆ ਹੋਵੇ। ਦੁਖੀ ਪਿੰਡ ਵਾਸੀਆਂ ਵਲੋਂ ਬੀਤੇ ਦਿਨੀਂ ਇਕੱਠੇ ਹੋ ਕੇ ਮਤਾ ਪਾਇਆ ਗਿਆ ਸੀ ਕਿ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਥਾਣਾ ਗਿੱਦੜਬਾਹਾ ਦੇ ਮੁਖੀ ਪਰਵਿੰਦਰ ਸਿੰਘ ਵਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਸੀ ਕਿ ਪੁਲਿਸ ਵਲੋਂ ਹਫ਼ਤੇ ਅੰਦਰ ਚੋਰਾਂ ’ਤੇ ਕਾਬੂ ਪਾਇਆ ਜਾਵੇਗਾ। ਕਿਸਾਨ ਜੱਸੀ ਸਿੰਘ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਉਸ ਦੇ ਖੇਤ ਵਿਚੋਂ ਰਾਤ ਸਮੇਂ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ ਹੋ ਗਿਆ ਸੀ। ਕਿਸਾਨ ਕੁਲਵਿੰਦਰ ਸਿੰਘ, ਟਹਿਲ ਸਿੰਘ, ਗੁਰਮੀਤ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਖੇਤਾਂ ਵਿਚੋਂ 5 ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਰਾਤ ਦੋ ਕੁ ਵਜੇ ਤੱਕ ਖੇਤਾਂ ਵਿਚ ਪਹਿਰਾ ਦੇਣ ਉਪਰੰਤ ਘਰ ਆ ਗਏ। ਸਵੇਰ ਹੁੰਦਿਆਂ ਦੇਖਿਆ ਕਿ ਖੇਤਾਂ ਵਿਚ 5 ਟਰਾਸਫ਼ਾਰਮਰਾਂ ਦਾ ਸਾਮਾਨ ਚੋਰੀ ਹੋ ਗਿਆ ਹੈ। ਇਸੇ ਤਰ੍ਹਾਂ ਬੀਤੀ ਰਾਤ ਨੇੜਲੇ ਪਿੰਡ ਮਧੀਰ ਵਿਚੋਂ ਗੁਰਭੇਜ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਟਰਾਂਸਫ਼ਾਰਮਰਾਂ ਵਿਚੋਂ ਸਾਮਾਨ ਚੋੋਰੀ ਹੋ ਗਿਆ ਹੈ। ਇਸੇ ਤਰ੍ਹਾਂ ਪਿੰਡ ਰੁਖਾਲਾ ਤੇ ਸੁਖਨਾ ਵਿਚੋਂ ਵੀ ਟਰਾਂਸਫ਼ਾਰਮਰ ਅਤੇ ਤਾਰਾਂ ਚੋਰੀ ਹੋਣ ਦੀ ਸੂਚਨਾ ਹੈ। ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਨਵੇਂ ਟਰਾਂਸਫ਼ਾਰਮਰ ਲਗਾਉਣ ਦੀ ਪ੍ਰਕਿਰਿਆ ’ਤ 10 ਦਿਨਾਂ ਦੇ ਲਗਪਗ ਸਮਾਂ ਲੱਗ ਜਾਂਦਾ ਹੈ ਅਤੇ ਜਿਸ ਨਾਲ ਝੋਨੇ ਨੂੰ ਪਾਣੀ ਦੇਣ ਵਿਚ ਹੋਣ ਵਾਲੀ ਦੇਰੀ ਨਾਲ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ। ਪਿੰਡ ਗੁਰੂਸਰ ਵਿਖੇ ਪਹੁੰਚੇ ਡੀ.ਐੱਸ.ਪੀ. ਜਤਿੰਦਰ ਸਿੰਘ ਅਤੇ ਪਰਵਿੰਦਰ ਸਿੰਘ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਈ ਜਾਵੇ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਰਾਂ ਦੀ ਸ਼ਨਾਖ਼ਤ ਕਰਕੇ ਜਲਦੀ ਹੀ ਫ਼ੜ੍ਹਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਮਾਣ - ਭੱਤਾ ਦੁਗਣਾ ਕਰਨ ਦੀ ਗਾਰੰਟੀ ਕਰਵਾਈ ਯਾਦ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਰਾਤ ਸਮੇਂ ਨਾਕਿਆਂ ਦੀ ਵਿਸ਼ੇਸ਼ ਚੈਕਿੰਗ
Ad Position 24