11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੁਰਾਈਵਾਲਾ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਵਲੋਂ ਦਫ਼ਤਰ ਵਿਖੇ ਆਮ ਆਦਮੀ ਕਲੀਨਿਕ ਕੁਰਾਈਵਾਲਾ ਲਈ ਨਵੇਂ ਡਾਕਟਰ ਡਾਕਟਰ ਰੱਬੀ ਨੂਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

Ad Position 21
No active advertisement
ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਆਮ ਆਦਮੀ ਕਲੀਨਿਕ ਕੁਰਾਈਵਾਲਾ ਦੇ ਡਾਕਟਰ ਰੱਬੀ ਨੂਰ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ, ਨਾਲ ਹੋਰ। ਅਜੀਤ ਤਸਵੀਰ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਵਲੋਂ ਦਫ਼ਤਰ ਵਿਖੇ ਆਮ ਆਦਮੀ ਕਲੀਨਿਕ ਕੁਰਾਈਵਾਲਾ ਲਈ ਨਵੇਂ ਡਾਕਟਰ ਡਾਕਟਰ ਰੱਬੀ ਨੂਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਉਨ੍ਹਾਂ ਡਾਕਟਰ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ’ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਇਸ ਮੌਕੇ ਡਾ. ਕੁਲਤਾਰ ਸਿੰਘ ਡੀ.ਐੱਮ.ਓ., ਗੁਰਪ੍ਰੀਤ ਸਿੰਘ, ਲੱਕੀ ਕੁਮਾਰ ਡੀਲਿੰਗ, ਭੁਪਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਨੁੱਕੜ ਨਾਟਕ ‘ਨਾਦਾਨ ਪਰਿੰਦੇ’ ਦੀ ਪੇਸ਼ਕਾਰੀ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਮਾਣ - ਭੱਤਾ ਦੁਗਣਾ ਕਰਨ ਦੀ ਗਾਰੰਟੀ ਕਰਵਾਈ ਯਾਦ
Ad Position 24