ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦੇ ਦੋਸ਼ਾਂ ਤਹਿਤ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਪਿੰਡ ਮੱਲੇਵਾਲਾ ਦੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੋਗਾ ਦੇ ਟਰੈਵਲ ਏਜੰਟ ਪਤੀ ਪਤਨੀ ਵਲੋਂ ਕਰੀਬ ਸਵਾ ਦੋ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਪੀੜ੍ਹਤ ਔਰਤ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਟਰੈਵਲ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਪਿੰਡ ਮੱਲੇਵਾਲਾ ਦੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੋਗਾ ਦੇ ਟਰੈਵਲ ਏਜੰਟ ਪਤੀ ਪਤਨੀ ਵਲੋਂ ਕਰੀਬ ਸਵਾ ਦੋ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਪੀੜ੍ਹਤ ਔਰਤ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਟਰੈਵਲ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸੰਦੀਪ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਸੰਦੀਪ ਕੁਮਾਰ ਪੁੱਤਰ ਓਮ ਪਾਲ ਵਾਸੀ ਮੋਗਾ ਅਤੇ ਉਸ ਦੀ ਪਤਨੀ ਸੁਰਜੀਤ ਕੌਰ ਉਸ ਨੂੰ ਪੈਰਾਮਿਡ ਸਟੱਡੀ ਵੀਜ਼ਾ ਸੈਂਟਰ ਵਿਚ ਮਿਲੇ ਸੀ, ਜਿਨ੍ਹਾਂ ਨੇ ਆਪਣੇ ਆਪ ਨੂੰ ਇੰਮੀਗ੍ਰੇਸ਼ਨ ਸੈਂਟਰ ਦੇ ਏਜੰਟ ਦੱਸਿਆ ਸੀ ਤੇ ਉਸ ਦੀ ਪਤਨੀ ਅਰਸ਼ਦੀਪ ਕੌਰ ਨੂੰ ਯੂ.ਕੇ ਦਾ ਸਟੱਡੀ ਵੀਜ਼ਾ ਲਗਵਾਉਣ ਬਦਲੇ ਕਥਿਤ ਤੌਰ ’ਤੇ 2 ਲੱਖ 14 ਹਜ਼ਾਰ ਰੁਪਏ ਹਾਸਿਲ ਕੀਤੇ ਸਨ। ਉਸ ਨੇ ਦੋਸ਼ ਲਗਾਇਆ ਕਿ ਦੋਵਾਂ ਪਤੀ ਪਤਨੀ ਏਜੰਟਾਂ ਵਲੋਂ ਨਾ ਤਾਂ ਉਸ ਦੀ ਪਤਨੀ ਦਾ ਵੀਜ਼ਾ ਲਵਾਇਆ ਗਿਆ ਅਤੇ ਨਾ ਹੀ ਪੈਸੈ ਵਾਪਸ ਕੀਤੇ ਗਏ, ਸਗੋਂ ਪੈਸੇ ਵਾਪਸ ਮੰਗਣ ’ਤੇ ਧਮਕੀਆ ਵਗੈਰਾ ਦਿੱਤੀਆਂ ਗਈਆਂ। ਜਿਸ ’ਤੇ ਦੋਵਾਂ ਪਤੀ ਪਤਨੀ ਏਜੰਟਾਂ ਵਲੋਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰੀ ਗਈ ਹੈ। ਐਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੀੜ੍ਹਤਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਗਾ ਵਾਸੀ ਦੋਵੇਂ ਟਰੈਵਲ ਏਜੰਟ ਪਤੀ ਪਤਨੀ ਖ਼ਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕਥਿਤ ਦੋਸ਼ੀਆਂ ਦੀ ਗਿ੍ਰਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।