13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਮੈਡੀਕਲ ਕੈਂਪਸ ਫ਼ਰੀਦਕੋਟ ਨਜ਼ਦੀਕ ਨਾਕੇ ’ਤੇ ਸਨ ਤਾਂ ਅਸੀਸ ਕੁਮਾਰ ਉਰਫ਼ ਆਸ਼ੂ ਪੁੱਤਰ ਸੀਤਾ ਰਾਮ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 8 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਹੌਲਦਾਰ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਸਰਹਿੰਦ ਨਹਿਰ ਦੀ ਪਟੜੀ ਤੋਂ ਮਨਮੋਹਨ ਸਿੰਘ ਉਰਫ਼ ਮਨੀ ਪੁੱਤਰ ਭੋਲਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 10 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ-ਵੜਿੰਗ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24