12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

ਸਾਦਿਕ, 12 ਅਗਸਤ (ਆਰ. ਐਸ.

Ad Position 21
No active advertisement
ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਸੇਵਾਦਾਰ ਇਕ ਖੂਨਦਾਨੀ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਆਰ. ਐਸ.ਧੁੰਨਾ 13-08-2026
ਸਾਦਿਕ, 12 ਅਗਸਤ (ਆਰ.ਐਸ.ਧੁੰਨਾ)-ਧੰਨ-ਧੰਨ ਬਾਬਾ ਯੋਧਾ ਦਾਸ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਡੇਰਾ ਬਾਬਾ ਯੋਧਾ ਦਾਸ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀਂ ਉਦਘਾਟਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸ਼ਵਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਵਿਰਸਾ ਸਿੰਘ ਨੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਨੌਜਵਾਨ ਪੀੜ੍ਹੀ ਨੂੰ ਅੱਗੇ ਤੋਂ ਵੀ ਵੱਧ ਚੜ੍ਹ ਕੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਬਲੱਡ ਬੈਂਕ ਦੀ ਟੀਮ ਵਲੋਂ 102 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੀ ਸਮਾਪਤੀ ’ਤੇ ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਵਲੋਂ ਸਾਰੇ ਖ਼ੂਨਦਾਨੀਆਂ, ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸਮੂਹ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਹੱਥਕਰਘਾ ਦਿਵਸ ਮੌਕੇ ਨਵ ਤ੍ਰਿੰਞਣ ਵਲੋਂ ਸਮਾਗਮ ਕੁਦਰਤੀ ਖਾਦੀ ਨੂੰ ਮਿਲ ਰਹੀ ਨਵੀਂ ਪਛਾਣ ਅਗਲੀ ਖ਼ਬਰ ਬਾਬਾ ਯੋਧਾ ਦਾਸ ਦੀ ਬਰਸੀ ’ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24