12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਸ਼ਟਰੀ ਹੱਥਕਰਘਾ ਦਿਵਸ ਮੌਕੇ ਨਵ ਤ੍ਰਿੰਞਣ ਵਲੋਂ ਸਮਾਗਮ ਕੁਦਰਤੀ ਖਾਦੀ ਨੂੰ ਮਿਲ ਰਹੀ ਨਵੀਂ ਪਛਾਣ

ਜੈਤੋ, 12 ਅਗਸਤ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਰਾਸ਼ਟਰੀ ਹੱਥਕਰਘਾ ਦਿਵਸ ਦੇ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਨਵ ਤ੍ਰਿੰਞਣ ਵਲੋਂ ਖੇਤੀ ਵਿਰਾਸਤ ਮਿਸ਼ਨ ਦੇ ਮੁੱਖ ਦਫ਼ਤਰ ਕਿਸਾਨ ਭਵਨ ਸਥਿਤ ਡਾ. ਅਮਰ ਸਿੰਘ ਆਜ਼ਾਦ ਹਾਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਜੈਤੋ, 12 ਅਗਸਤ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਰਾਸ਼ਟਰੀ ਹੱਥਕਰਘਾ ਦਿਵਸ ਦੇ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਨਵ ਤ੍ਰਿੰਞਣ ਵਲੋਂ ਖੇਤੀ ਵਿਰਾਸਤ ਮਿਸ਼ਨ ਦੇ ਮੁੱਖ ਦਫ਼ਤਰ ਕਿਸਾਨ ਭਵਨ ਸਥਿਤ ਡਾ. ਅਮਰ ਸਿੰਘ ਆਜ਼ਾਦ ਹਾਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਹਲਕਾ ਵਿਧਾਇਕ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਸਮਾਗਮ ਦੀ ਪ੍ਰਧਾਨਗੀ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਨਵ ਤ੍ਰਿੰਞਣ ਦੀ ਨਿਰਦੇਸ਼ਕ ਰੂਪਸੀ ਗਰਗ ਵਲੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਉਨ੍ਹਾਂ ਰਾਸ਼ਟਰੀ ਹੱਥਕਰਘਾ ਦਿਵਸ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਨਵ ਤ੍ਰਿੰਞਣ ਅਤੇ ਬੁਣਕਰ ਪਾਠਸ਼ਾਲਾ ਦੇ ਸਫ਼ਰ ’ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ, ਬੁਣਕਰਾਂ ਅਤੇ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੇ ਸਾਰੇ ਸਾਥੀਆਂ ਦੀ ਸਾਂਝੀ ਮਿਹਨਤ ਸਦਕਾ ਹੀ ਅੱਜ ਨਵ ਤ੍ਰਿੰਞਣ ਦੀ ਕੁਦਰਤੀ ਕਪਾਹ ਤੋਂ ਤਿਆਰ ਖਾਦੀ ਨੂੰ ਦੇਸ਼ ਭਰ ਵਿਚ ਮਾਣ ਅਤੇ ਪਛਾਣ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਵ ਤ੍ਰਿੰਞਣ ਦਾ ਉਦੇਸ਼ ਸਿਰਫ਼ ਖਾਦੀ ਤਿਆਰ ਕਰਨਾ ਨਹੀਂ, ਸਗੋਂ ਪੰਜਾਬ ਦੀ ਹੱਥਕਰਘਾ ਪ੍ਰੰਪਰਾ, ਕੁਦਰਤੀ ਖੇਤੀ ਅਤੇ ਸਵਦੇਸ਼ੀ ਜੀਵਨ ਸ਼ੈਲੀ ਨੂੰ ਮੁੜ ਸਥਾਪਿਤ ਕਰਨਾ ਵੀ ਹੈ। ਇਸ ਮੌਕੇ ਹਰਮੇਲ ਪਰੀਤ, ਛਿੰਦਰ ਕੌਰ, ਗੁਰਮੀਤ ਕੌਰ, ਗੁਰਸਿਮਰਨ ਲੱਕੀ ਅਤੇ ਰਜਨੀ ਕੌਰ ਨੇ ਕੁਦਰਤੀ ਖੇਤੀ, ਬੁਣਕਰ ਪਾਠਸ਼ਾਲਾ ਅਤੇ ਨਵ ਤ੍ਰਿੰਞਣ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਨਵ ਤ੍ਰਿੰਞਣ ਨਾਲ ਜੁੜੇ ਬੁਣਕਰਾਂ ਨੇ ਆਪਣੇ ਜੀਵਨ ਦੇ ਸਫ਼ਰ ਬਾਰੇ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨੇ ਉਨ੍ਹਾਂ ਨੂੰ ਰਵਾਇਤੀ ਕਲਾ ਨਾਲ ਜੋੜਨ ਦੇ ਨਾਲ-ਨਾਲ ਰੁਜ਼ਗਾਰ ਅਤੇ ਆਤਮ-ਵਿਸ਼ਵਾਸ ਵੀ ਦਿੱਤਾ ਹੈ। ਹਲਕਾ ਵਿਧਾਇਕ ਅਮੋਲਕ ਸਿੰਘ ਨੇ ਖੇਤੀ ਵਿਰਾਸਤ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਰਪਣ ਅਤੇ ਸੇਵਾ ਦੀ ਭਾਵਨਾ ਨਾਲ ਹੀ ਸੰਭਵ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਖੇਤੀ ਨੂੰ ਕੁਦਰਤੀ ਖੇਤੀ ਵੱਲ ਮੋੜਨ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਦਾ ਇਹ ਅਹਿਮ ਅੰਦੋਲਨ ਉਨ੍ਹਾਂ ਦੇ ਹਲਕੇ ਤੋਂ ਅੱਗੇ ਵਧ ਰਿਹਾ ਹੈ। ਵਿਧਾਇਕ ਅਮੋਲਕ ਸਿੰਘ ਨੂੰ ਕੁਦਰ ਤੀ ਕਪਾਹ ਤੋਂ ਹੱਥ ਖੱਡੀ ’ਤੇ ਤਿਆਰ ਕੀਤਾ ਗਿਆ ਤਿਰੰਗਾ ਅਤੇ ਹੋਰ ਹੱਥ ਨਾਲ ਬਣੇ ਵਸਤੂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਆਰ.ਵੀ. ਸ਼ਾਂਤੀ ਨਗਰ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਵਿਰਾਸਤ ਮਿਸ਼ਨ ਵਲੋਂ ਕੁਦਰਤੀ ਖੇਤੀ, ਹੱਥਕਰਘਾ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਲਈ ਕੀਤਾ ਜਾ ਰਿਹਾ ਕੰਮ ਬਹੁਤ ਹੀ ਸ਼ਲਾਘਾਯੋਗ ਹੈ। ਅੰਤ ਵਿਚ ਸਭ ਦਾ ਧੰਨਵਾਦ ਕਰਦਿਆਂ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਕਿਹਾ ਕਿ ਨਵ ਤ੍ਰਿੰਞਣ ਦੀ ਇਸ ਯਾਤਰਾ ਨੂੰ ਸਫ਼ਲ ਬਣਾਉਣ ਵਿਚ ਕਿਸਾਨਾਂ, ਬੁਣਕਰਾਂ, ਸਹਿਯੋਗੀਆਂ ਅਤੇ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੇ ਹਰ ਸਾਥੀ ਦਾ ਅਹਿਮ ਯੋਗਦਾਨ ਰਿਹਾ ਹੈ। ਸਮਾਗਮ ਵਿਚ ਕਿਸਾਨਾਂ, ਬੁਣਕਰਾਂ, ਸਮਾਜ ਸੇਵੀਆਂ ਅਤੇ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੇ ਸਾਥੀਆਂ ਨੇ ਸ਼ਮੂਲੀਅਤ ਕਰਦਿਆਂ ਕੁਦਰਤੀ ਖੇਤੀ, ਹੱਥਕਰਘਾ ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਫ਼੍ਰੀਡਮ ਫ਼ਾਈਟਰਜ਼ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਮੁੱਖ ਸਕੱਤਰ ਪੰਜਾਬ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ
Ad Position 24