12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੀ.ਪੀ.ਆਈ ਵਲੋਂ ‘ਬਦਲਾਅ ਰੈਲੀ’ ਸੰਬੰਧੀ ਜਨ ਸੰਪਰਕ ਮੁਹਿੰਮ ਸ਼ੁਰੂ

ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ)-ਸੀ. ਪੀ.

Ad Position 21
No active advertisement
ਪਿੰਡ ਔਲਖ ਵਿਖੇ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸੀ.ਪੀ.ਆਈ ਦੇ ਆਗੂ। ਅਜੀਤ ਤਸਵੀਰ ਪਿ੍ਸਟਿਨ ਵਾਈਬ ਸਕੂਲ ਕੋਟਕਪੂਰਾ ਦੀ ਜ਼ੋਨ ਜੇਤੂ ਅੰਡਰ-17 ਕਿ੍ਰਕਟ ਟੀਮ ਆਪਣੇ ਅਧਿਆਪਕਾਂ ਨਾਲ। ਅਜੀਤ ਤਸਵੀਰ 13-08-2026
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ)-ਸੀ.ਪੀ.ਆਈ. ਵਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਨੂੰ ਮੁੱਖ ਰੱਖਦਿਆਂ ਕੌਮੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਤਿਆਰੀ ਲਈ ਪਿੰਡਾਂ ਵਿਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਔਲਖ ਤੋਂ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਦੀ ਯਾਦਗਾਰ ਤੋਂ ਕੀਤੀ ਗਈ। ਇਸ ਤੋਂ ਬਾਅਦ ਨੇੜਲੇ ਪਿੰਡ ਜੀਵਨ ਵਾਲਾ ਅਤੇ ਘਣੀਏ ਵਾਲਾ ਵਿਖੇ ਵੀ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਕਾਮਰੇਡ ਗੋਰਾ ਪਿਪਲੀ, ਬੋਹੜ ਸਿੰਘ ਔਲਖ ਅਤੇ ਜਸਵੰਤ ਸਿੰਘ ਨਿੱਕਾ ਔਲਖ ਨੇ ਦੇਸ਼ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ 12 ਸਾਲਾਂ ਦੇ ਰਾਜ ਭਾਗ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਕਾਰਪਰੇਟ ਘਰਾਣਿਆਂ ਦੀ ਦਬਾਅ ਹੇਠ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਹੈ। ਇਸ ਸਰਕਾਰ ਨੇ 29 ਕਿਰਤ ਕਾਨੂੰਨ ਖਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਕਾਰਪੋਰੇਟਾਂ ਦੇ ਹਿੱਤਾਂ ਦੀ ਪੂਰਤੀ ਕੀਤੀ ਹੈ। ਨਰੇਗਾ ਕਾਨੂੰਨ ਖਤਮ ਕਰਕੇ ਨਵਾਂ ਵੀ ਬੀ ਜੀ ਰਾਮ ਜੀ ਕਾਨੂੰਨ ਲਾਗੂ ਕਰ ਦਿੱਤਾ ਹੈ ਅਤੇ ਨਰੇਗਾ ਕਾਮਿਆਂ ਨੂੰ 125 ਦਿਨ ਕੰਮ ਦੇਣ ਦਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਦ ਕਿ ਅਸਲ ਵਿਚ ਕੰਮ ਮਿਲਣ ਦੇ ਦਿਨ 35-40 ਦਿਨਾਂ ਤੋਂ ਵੱਧ ਨਹੀਂ ਹਨ। ਇਸ ਤੋਂ ਇਲਾਵਾ ਦੇਸ਼ ਵਿਚ ਫਿਰਕਾ ਪ੍ਰਸਤੀ ਜਾਤ -ਪਾਤ ਅਤੇ ਨਫਰਤ ਦੀ ਰਾਜਨੀਤੀ ਲਾਗੂ ਕੀਤੀ ਜਾ ਰਹੀ ਹੈ। ਸਾਡੇ ਦੇਸ਼ ਦੇ ਧਰਮ ਨਿਰਪੱਖ ਸੰਵਿਧਾਨ ਨੂੰ ਖਤਰਾ ਪੈਦਾ ਹੋ ਗਿਆ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਬਜਾਏ ਵੱਡੇ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਅੰਦੋਲਨਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿਚ ਸ਼ਾਮਿਲ ਹੋਣ ਲਈ ਫ਼ਰੀਦਕੋਟ ਤੋਂ ਇਕ ਵੱਡਾ ਜਥਾ ਦਿੱਲੀ ਰੈਲੀ ਵਿਚ ਸ਼ਾਮਿਲ ਹੋਵੇਗਾ। ਇਸ ਮੌਕੇ ਰੇਸ਼ਮ ਸਿੰਘ ਜਿਉਣ ਵਾਲਾ, ਸੁਖਦਰਸ਼ਨ ਰਾਮ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਔਲਖ, ਕੁਲਵੰਤ ਸਿੰਘ, ਬੂਟਾ ਸਿੰਘ ਡੀ ਸੀ, ਰੁਪਿੰਦਰ ਕੌਰ ਔਲਖ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋੜਾ ਤੇ ਗੁਰਦੀਪ ਭੋਲਾ ਪੀ ਆਰ ਟੀ ਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਲੋਂ ਐਨ.ਐਸ.ਐਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਲੇਖ-ਰਚਨਾ ਮੁਕਾਬਲਾ ਕਰਵਾਇਆ
Ad Position 24