12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਹਾੜਾ 2026: ਡੀ.ਜੀ.ਪੀ. ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ’ਚ ਸੁਰੱਖਿਆ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਬਠਿੰਡਾ, 12 ਅਗਸਤ (ਅ. ਬ.)

Ad Position 21
No active advertisement
ਡਾਇਰੈਕਟਰ ਜਨਰਲ ਆਫ ਪੁਲਿਸ ( ਡੀਜੀਪੀ ) ਪੰਜਾਬ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕਰਨ ਸਮੇਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ । 13-08-2026
ਬਠਿੰਡਾ, 12 ਅਗਸਤ (ਅ.ਬ.)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ| ਉਨਾਂ ਕਿਹਾ, ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ|” ਫਿਰੋਜ਼ਪੁਰ ਵਿੱਚ, ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ| ਇਸ ਦੌਰਾਨ ਉਨਾਂ ਨੇ ਫਿਰੋਜ਼ਪੁਰ, ਤਰਨ ਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲਿ੍ਆਂ ਦਾ ਵਿਸ਼ੇਸ਼ ਤੌਰ ’ਤੇ ਮੁਲਾਂਕਣ ਕੀਤਾ| ਜ਼ਮੀਨੀ ਪੱਧਰ ’ਤੇ ਨਿਰੀਖਣ ਵਜੋਂ, ਡੀਜੀਪੀ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਹਾਈ-ਟੈਕ ਨਾਕੇ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ| ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਮੀਖਿਆ ਮੀਟਿੰਗ ਮੁਕੰਮਲ ਕਰਨ ਤੋਂ ਬਾਅਦ, ਡੀਜੀਪੀ ਨੇ ਬਠਿੰਡਾ ਵਿਖੇ ਬਠਿੰਡਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ| ਉਨਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਆਜ਼ਾਦੀ ਦਿਹਾੜੇ ਮੌਕੇ ਪੁਲਿਸਿੰਗ ਯੋਜਨਾ, ਪੁਲਿਸ ਬਲ ਦੀ ਸੁਚੱਜੀ ਤਾਇਨਾਤੀ, ਸਮਾਗਮ ਵਾਲੇ ਸਥਾਨਾਂ ਅਤੇ ਜਨਤਕ ਇਕੱਠ ਵਾਲੇ ਸਥਾਨਾਂ ’ਤੇ ਸੁਰੱਖਿਆ ਅਤੇ ਕਿਸੇ ਵੀ ਸਥਿਤੀ ਲਈ ਨਜਿੱਠਣ ਸਬੰਧੀ ਤਿਆਰੀਆਂ ਬਾਰੇ ਚਰਚਾ ਕੀਤੀ ਗਈ| ਤਕਨੀਕੀ ਪੁਲਿਸਿੰਗ ਨੂੰ ਮਹੱਤਵਪੂਰਨ ਹੁਲਾਰਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ 2.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਠਿੰਡਾ ਪੁਲਿਸ ਦੇ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ|ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਅਮਨ-ਸ਼ਾਂਤੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਨੇ ਸਰਗਰਮ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ ’ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਮੁੱਚੇ ਸੂਬੇ ਵਿੱਚ ਵਿਸ਼ਵਾਸ, ਮਾਣ ਅਤੇ ਸੁਰੱਖਿਆ ਦੀ ਮਜ਼ਬੂਤ ਭਾਵਨਾ ਨਾਲ ਕੌਮੀ ਦਿਹਾੜਾ ਮਨਾ ਸਕਣ|ਇਸ ਸਮੀਖਿਆ ਮੀਟਿੰਗ ਵਿੱਚ ਆਈਜੀਪੀ ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਮਾਨਸਾ ਭਾਗੀਰਥ ਮੀਨਾ, ਐਸਐਸਪੀ ਬਠਿੰਡਾ ਡਾ. ਜੋਤੀ ਯਾਦਵ, ਐਸਐਸਪੀ ਮੋਗਾ ਸਰਤਾਜ ਚਹਿਲ, ਐਸਐਸਪੀ ਸੰਗਰੂਰ ਰਵਜੋਤ ਗਰੇਵਾਲ, ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ, ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਐਸਐਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ, ਐਸਐਸਪੀ ਫਰੀਦਕੋਟ ਗੁਰਬੰਸ ਸਿੰਘ ਅਤੇ ਡੀਜੀਪੀ ਪੰਜਾਬ ਦੇ ਸਟਾਫ਼ ਅਧਿਕਾਰੀ ਰਿਸ਼ਭ ਭੋਲਾ ਸ਼ਾਮਿਲ ਸਨ|
Ad Position 22
No active advertisement
ਪਿਛਲੀ ਖ਼ਬਰ 8.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਜੇ ਆਰਥਿਕ ਆਜ਼ਾਦੀ ਨਾ ਰਹੀ ਤਾਂ ਰਾਜਨੀਤਿਕ ਆਜ਼ਾਦੀ ਵੀ ਖ਼ਤਰੇ ’ਚ-ਪਵਨਪ੍ਰੀਤ ਸਿੰਘ
Ad Position 24