14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿਕੰਦਰ ਸਿੰਘ ਗਿੱਲ ਤੇ ਮੈਂਗਲ ਸਿੰਘ ਢਿੱਲਵਾਂ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ ਫ਼ੀਸ ਰੈਗੂਲੇਸ਼ਨ ਐਕਟ ਦੇ ਐਲਾਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ :-ਗੁਰਵਿੰਦਰ ਸਿੰਘ ਬਰਾੜ

ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ ‘ਬਦਲਾਅ ਜ਼ਰੂਰੀ ਹੈ’ ਕੌਮੀ ਰੈਲੀ ਦੀ ਤਿਆਰੀ ਲਈ ਜਨ ਸੰਪਰਕ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡਾਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿੰਡ ਚਹਿਲ ਅਤੇ ਭਾਣਾ ਵਿਚ ਕੀਤੀਆਂ ਗਈਆਂ ਰੈਲੀਆਂ ਵਿਚ ਮਜ਼ਦੂਰਾਂ ਅਤੇ ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੋਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਕੰਮੇਆਣਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਭਾਣਾ ਅਤੇ ਪਾਵਰਕੌਮ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਭਾਗ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ ‘ਬਦਲਾਅ ਜ਼ਰੂਰੀ ਹੈ’ ਕੌਮੀ ਰੈਲੀ ਦੀ ਤਿਆਰੀ ਲਈ ਜਨ ਸੰਪਰਕ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡਾਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿੰਡ ਚਹਿਲ ਅਤੇ ਭਾਣਾ ਵਿਚ ਕੀਤੀਆਂ ਗਈਆਂ ਰੈਲੀਆਂ ਵਿਚ ਮਜ਼ਦੂਰਾਂ ਅਤੇ ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੋਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਕੰਮੇਆਣਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਭਾਣਾ ਅਤੇ ਪਾਵਰਕੌਮ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਭਾਗ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਹੈ। ਮੋਦੀ ਸਰਕਾਰ ਨੇ 29 ਕਿਰਤ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਕਾਰਪੋਰੇਟਾਂ ਦੇ ਹਿੱਤਾਂ ਦੀ ਪੂਰਤੀ ਕੀਤੀ ਹੈ। ਨਰੇਗਾ ਕਾਨੂੰਨ ਖ਼ਤਮ ਕਰਕੇ ਨਵਾਂ ਵੀ.ਬੀ.ਜੀ ਰਾਮ ਜੀ ਕਾਨੂੰਨ ਲਾਗੂ ਕਰ ਦਿੱਤਾ ਹੈ ਅਤੇ ਨਰੇਗਾ ਕਾਮਿਆਂ ਨੂੰ 125 ਦਿਨ ਕੰਮ ਦੇਣ ਦਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਦ ਕਿ ਅਸਲ ਵਿਚ ਕੰਮ ਮਿਲਣ ਦੇ ਦਿਨ 35-40 ਦਿਨਾਂ ਤੋਂ ਵੱਧ ਨਹੀਂ ਹਨ। ਆਗੂਆਂ ਨੇ ਕਿਹਾ ਕਿ 1 ਸਤੰਬਰ ਦੀ ਕੌਮੀ ਰੈਲੀ ਮੋਦੀ ਸਰਕਾਰ ਨੂੰ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕਰਨ ਵਾਸਤੇ ਕੀਤੀ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲ੍ਹਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿਚ ਸ਼ਾਮਿਲ ਹੋਣ ਲਈ ਫ਼ਰੀਦਕੋਟ ਤੋਂ ਇਕ ਵੱਡਾ ਜਥਾ ਦਿੱਲੀ ਰੈਲੀ ਵਿਚ ਸ਼ਾਮਿਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਬਰਾੜ ਤੇ ਪ੍ਰਤਾਪ ਨੰਗਲ ਪੀ.ਏ.ਸੀ. ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਸਿਕੰਦਰ ਸਿੰਘ ਗਿੱਲ ਤੇ ਮੈਂਗਲ ਸਿੰਘ ਢਿੱਲਵਾਂ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ
Ad Position 24