ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਸਥਾਨਕ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ।
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਸਥਾਨਕ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਫੁੱਲ ਡਰੈੱਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਐਨ.ਸੀ.ਸੀ. ਦੀਆਂ ਟੁੱਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧ ਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਮਨਵਿੰਦਰਬੀਰ ਸਿੰਘ ਐਸ.ਪੀ.ਐਚ, ਅਵਤਾਰ ਸਿੰਘ ਰਾਜਪਾਲ, ਤਰਲੋਚਨ ਸਿੰਘ ਡੀ.ਐਸ.ਪੀ., ਨਵੀਨ ਕੁਮਾਰ ਡੀ.ਐਸ.ਪੀ., ਜਗਤਾਰ ਸਿੰਘ ਡੀ.ਐਸ.ਪੀ., ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੁਰਜੀਤ ਸਿੰਘ ਮੱਲ, ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।