ਜੂਡੋ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਜਿੱਤੇ ਗੋਲਡ ਮੈਡਲ
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜ਼ੋਨ ਸਕੱਤਰ ਸੁਖਮੀਤ ਸਿੰਘ ਅਤੇ ਖ਼ਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਕ
ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ’ਚ ਵਾਤਾਵਰਨ ਦੀ ਸੰਭਾਲ ਹਿਤ ਵੰਡੇ ਜਾ ਰਹੇ ਬੂਟਿਆਂ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰ। ਤਸਵੀਰ : ਮੋਹਰ ਗਿੱਲ
14-08-2026
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜ਼ੋਨ ਸਕੱਤਰ ਸੁਖਮੀਤ ਸਿੰਘ ਅਤੇ ਖ਼ਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਅੰਡਰ 14 ਵਰਗ ਵਿਚ ਸਕੂਲ ਦੀਆਂ ਜੂਡੋ ਖਿਡਾਰਣਾਂ ਪ੍ਰਨੀਤ ਕੌਰ (27 ਕਿਲੋ), ਲਵਲੀਨ ਕੌਰ (32 ਕਿਲੋ), ਰਾਜਦੀਪ ਕੌਰ (36 ਕਿਲੋ), ਪਰਵਿੰਦਰ ਕੌਰ (40 ਕਿਲੋ), ਅਰਪਨਪ੍ਰੀਤ ਕੌਰ (44 ਕਿਲੋ) ਅਤੇ ਤਨਿਸ਼ਕਾ (44 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 17 ਵਰਗ ਵਿਚ ਅਰੂਸ਼ੀ (44 ਕਿਲੋ), ਜਸਲੀਨ ਕੌਰ (48 ਕਿਲੋ), ਚੰਨਪ੍ਰੀਤ ਕੌਰ (70 ਕਿਲੋ) ਅਤੇ ਤਮੰਨਾ (40 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 19 ਵਰਗ ਵਿਚ ਰਵਨੀਸ਼ ਕੌਰ (49 ਕਿਲੋ), ਵਰਲੀਨ ਕੌਰ (57 ਕਿਲੋ), ਕਮਲਪ੍ਰੀਤ (52 ਕਿਲੋ) ਅਤੇ ਖੁਸ਼ਪ੍ਰੀਤ ਕੌਰ (70 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਅੰਡਰ 14 ਵਰਗ ਵਿਚੋਂ ਹਰਮਨਪ੍ਰੀਤ ਕੌਰ (44 ਕਿਲੋ), ਹਰਸਿਮਰਨ ਕੌਰ (40 ਕਿਲੋ) , ਮਨਜੋਤ ਕੌਰ (44 ਕਿਲੋ), ਜਸ਼ਨਪ੍ਰੀਤ ਕੌਰ (48 ਕਿਲੋ) ਅਤੇ ਮਾਨਿਆ (36 ਕਿਲੋ) ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤੇ। ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰਣਾਂ ਨੂੰ ਆਪਣਾ ਮੁਕਾਮ ਹਾਸਿਲ ਕਰਨ ਲਈ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਨਵਪ੍ਰੀਤ ਸ਼ਰਮਾ ਨੇ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇੇ ਕੋਚ ਹਰਵਿੰਦਰ ਸਿੰਘ, ਕੰਵਲਪ੍ਰੀਤ ਕੌਰ, ਅਧਿਆਪਕ ਰਾਜਵਿੰਦਰ ਕੌਰ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।