ਸੇਵਾ ਹੀ ਸੰਕਲਪ ਫ਼ਰੀਦਕੋਟ ਵਲੋਂ ਲੋੜਵੰਦ ਤੱਕ ਮਦਦ ਪਹੁੰਚਾਉਣ ਦਾ ਯਤਨ-ਅਰਸ਼ ਸੱਚਰ
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵਲੋਂ ਲੋਕ ਭਲਾਈ ਦੀ ਲੜੀ ਤਹਿਤ 6ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਕਾਰ ਦੇ ਸਹਿਯੋਗ ਨਾਲ ਲਗਪਗ 38 ਲੋੜਵੰਦ, ਦਿਵਿਆਂਗ ਅਤੇ ਬਜ਼ੁਰਗ ਭੈਣਾਂ-ਭਰਾਵਾਂ ਤੱਕ ਮੁਫ਼ਤ ਸਹਾਇਤਾ ਪਹੁੰਚਾਈ ਗਈ।
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵਲੋਂ ਲੋਕ ਭਲਾਈ ਦੀ ਲੜੀ ਤਹਿਤ 6ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਕਾਰ ਦੇ ਸਹਿਯੋਗ ਨਾਲ ਲਗਪਗ 38 ਲੋੜਵੰਦ, ਦਿਵਿਆਂਗ ਅਤੇ ਬਜ਼ੁਰਗ ਭੈਣਾਂ-ਭਰਾਵਾਂ ਤੱਕ ਮੁਫ਼ਤ ਸਹਾਇਤਾ ਪਹੁੰਚਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲਗਾਤਾਰ ਮੁਫ਼ਤ ਸਹਾਇਕ ਉਪਕਰਣ ਕੈਂਪਾਂ ਰਾਹੀਂ ਲੋੜਵੰਦਾਂ ਤੱਕ ਮਦਦ ਪਹੁੰਚਾਈ ਜਾ ਰਹੀ ਹੈ ਅਤੇ ਇਹ ਸੇਵਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਜਿਹੜੇ ਲੋਕ ਕਿਸੇ ਕਾਰਨ ਕਰਕੇ ਸਹਾਇਤਾ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਮਦਦ ਪਹੁੰਚਾਉਣ ਲਈ ਵੀ ਟੀਮ ਵਲੋਂ ਯਤਨ ਕੀਤੇ ਜਾਣਗੇ।