14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੰਪਿਊਟਰ ਅਧਿਆਪਕ 15 ਅਗਸਤ ਨੂੰ ਫ਼ਿਰੋਜ਼ਪੁਰ ’ਚ ਕਰਨਗੇ ਮੁੱਖ ਮੰਤਰੀ ਦਾ ਘਿਰਾਓ

ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜੇਕਰ 13 ਅਗਸਤ ਦੀ ਮੀਟਿੰਗ ਵਿਚ ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ।

Ad Position 21
No active advertisement
ਸ਼ੁੱਕਰਵਾਰ, 14 ਅਗਸਤ, 2026 14-08-2026
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜੇਕਰ 13 ਅਗਸਤ ਦੀ ਮੀਟਿੰਗ ਵਿਚ ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਕੰਪਿਊਟਰ ਟੀਚਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ। ਜਿਸ ਵਿਚ ਜਗਸੀਰ ਸਿੰਘ ਬਰਾੜ , ਹਰਮਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਚਹਿਲ, ਦੀਪਤੀ ਗਰਗ, ਨਵਦੀਪ ਕੌਰ, ਜਸਪਾਲ ਸਿੰਘ, ਜਸਵਿੰਦਰ ਸਿੰਘ, ਨਰਪਿੰਦਰਜੀਤ ਅਤੇ ਜ਼ਿਲ੍ਹੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ (ਪਿਕਟਸ) ਦੇ ਨਾਂਅ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ .ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਤੇ ਸਰਕਾਰ ਨਾਲ਼ ਆਰ-ਪਾਰ ਦੀ ਲੜਾਈ ਲਈ ਤੱਤਪਰ ਹਨ।
Ad Position 22
No active advertisement
ਪਿਛਲੀ ਖ਼ਬਰ ਸੰਕਲਪ ਕੋਟਾ ਕਲਾਸ ਵਲੋਂ ਬੱਚਿਆਂ ਨੂੰ ਮੁਫ਼ਤ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ-ਸਪੀਕਰ ਸੰਧਵਾਂ ਅਗਲੀ ਖ਼ਬਰ ਸੇਵਾ ਹੀ ਸੰਕਲਪ ਫ਼ਰੀਦਕੋਟ ਵਲੋਂ ਲੋੜਵੰਦ ਤੱਕ ਮਦਦ ਪਹੁੰਚਾਉਣ ਦਾ ਯਤਨ-ਅਰਸ਼ ਸੱਚਰ
Ad Position 24