14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੰਕਲਪ ਕੋਟਾ ਕਲਾਸ ਵਲੋਂ ਬੱਚਿਆਂ ਨੂੰ ਮੁਫ਼ਤ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ-ਸਪੀਕਰ ਸੰਧਵਾਂ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੰਕਲਪ ਕੋਟਾ ਕਲਾਸ ਫ਼ਰੀਦਕੋਟ ਵਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਆਈ. ਆਈ.

Ad Position 21
No active advertisement
ਅਜੀਤ ਡੈਸਕ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸੰਕਲਪ ਕੋਟਾ ਕਲਾਸ ਫ਼ਰੀਦਕੋਟ ਵਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ., ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ 100 ਬੱਚਿਆਂ ਦੀ ਚੋਣ ਸਬੰਧੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੋਗਰਾਮ ਦਾ ਬਰੋਸ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਜਾਰੀ ਕੀਤਾ ਗਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸੰਕਲਪ ਕੋਟਾ ਕਲਾਸ ਵਲੋਂ 100 ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਤੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਬਿਹਤਰੀ ਲਈ ਇਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਕਾਬਲਾ ਕਰਵਾਇਆ ਜਾਵੇਗਾ। ਇਸ ਦੇ ਪਹਿਲੇ ਪੜਾਅ ਦੀ ਆਫ਼ਲਾਈਨ ਪ੍ਰੀਖਿਆ 11 ਅਕਤੂਬਰ 2026 ਨੂੰ ਹੋਵੇਗੀ, ਜਦਕਿ ਦੂਜੇ ਪੜਾਅ ਦੀ ਪ੍ਰੀਖਿਆ 27 ਦਸੰਬਰ 2026 ਨੂੰ ਕਰਵਾਈ ਜਾਵੇਗੀ। ਚੋਣ ਉਪਰੰਤ 100 ਬੱਚਿਆਂ ਨੂੰ ਮੁਫ਼ਤ ਤੌਰ ’ਤੇ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੰਗਾਂ ਨੂੰ ਲੈ ਕੇ ਅੱਜ ਰੇਲਵੇ ਟਰੈਕ ਜਾਮ ਕਰਨਗੇ ਅਗਲੀ ਖ਼ਬਰ ਕੰਪਿਊਟਰ ਅਧਿਆਪਕ 15 ਅਗਸਤ ਨੂੰ ਫ਼ਿਰੋਜ਼ਪੁਰ ’ਚ ਕਰਨਗੇ ਮੁੱਖ ਮੰਤਰੀ ਦਾ ਘਿਰਾਓ
Ad Position 24