14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਪ੍ਰਕਿਰਿਆ 20 ਤੋਂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਸਮਾਂ ਨਿਸ਼ਚਿਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਲਈ ਚੋਣ ਸੰਬੰਧੀ ਨੋਮੀਨੇਸ਼ਨ ਫਾਰਮ 20 ਅਗਸਤ ਨੂੰ ਸਵੇਰੇ 10:30 ਤੋਂ 12 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ, ਜੋ ਉਸੇ ਦਿਨ 12:30 ਵਜੇ ਤੱਕ ਵਾਪਸ ਲਏ ਜਾ ਸਕਣਗੇ।

Ad Position 21
No active advertisement
ਅਜੀਤ ਡੈਸਕ 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਸਮਾਂ ਨਿਸ਼ਚਿਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਲਈ ਚੋਣ ਸੰਬੰਧੀ ਨੋਮੀਨੇਸ਼ਨ ਫਾਰਮ 20 ਅਗਸਤ ਨੂੰ ਸਵੇਰੇ 10:30 ਤੋਂ 12 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ, ਜੋ ਉਸੇ ਦਿਨ 12:30 ਵਜੇ ਤੱਕ ਵਾਪਸ ਲਏ ਜਾ ਸਕਣਗੇ। ਜੇਕਰ ਨੋਮੀਨੇਸ਼ਨ ਫਾਰਮ ਭਰਨ ਸਮੇਂ ਇਨ੍ਹਾਂ ਅਹੁਦਿਆਂ ਦੀ ਚੋਣ ਸਰਬਸੰਮਤੀ ਨਾਲ ਹੋ ਜਾਂਦੀ ਹੈ ਤਾਂ ਠੀਕ ਹੈ। ਜੇਕਰ ਸਰਬਸੰਮਤੀ ਨਹੀਂ ਹੁੰਦੀ ਤਾਂ ਅਹੁਦਿਆਂ ਲਈ ਚੋਣ 27 ਅਗਸਤ ਨੂੰ ਵੋਟਾਂ ਰਾਹੀਂ ਕਰਵਾਈ ਜਾਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਚੋਣ ਪ੍ਰਕਿਰਿਆ ਇਕਾਈ ਦੇ ਦਫ਼ਤਰ ਵਿਖੇ ਹੋਵੇਗੀ। ਇਸ ਚੋਣ ਲਈ ਜਸਪਾਲ ਸਿੰਘ ਪ੍ਰਧਾਨ ਫ਼ਿਰੋਜ਼ਪੁਰ ਇਕਾਈ ਨੂੰ ਰਿਟਰਨਿੰਗ ਅਫ਼ਸਰ ਅਤੇ ਵਜ਼ੀਰ ਚੰਦ ਇਕਾਈ ਪ੍ਰਧਾਨ ਫ਼ਾਜ਼ਿਲਕਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਮੈਂਗਲ ਬਰਾੜ ਢਿੱਲਵਾਂ ਤੇ ਸਿਕ...
Ad Position 24