ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ।
ਸ
ਸਿੱਖ ਧਰਮ ਪ੍ਰਚਾਰ ਲਈ ਹਾਂਗਕਾਂਗ ਪੁੱਜੇ ਕੌਮ ਸਿੰਘ ਸਿਰਮੌਰ ਪ੍ਰਚਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੂੰ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ। ਅਜੀਤ ਤਸਵੀਰ
14-08-2026
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ। ਉਨ੍ਹਾਂ ਦੇ ਇਸ ਵਿਦੇਸ਼ ਦੌਰੇ ਦੀ ਸਮਾਪਤੀ ਮੌਕੇ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਸਾਹਿਬ ਵਲੋਂ ਨਿਭਾਈਆਂ ਗਈ ਸੇਵਾਵਾਂ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਲਾਘਾ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਦੇ ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਸਕੱਤਰ ਜਸਵੰਤ ਸਿੰਘ ਵਜੀਦਪੁਰ, ਗੁਰਮਨਪ੍ਰੀਤ ਸਿੰਘ ਖਾਰਾ ਅਤੇ ਗੁਰੂ ਘਰ ਦੇ ਹੈੱਡ ਗ੍ਰੰਥੀ ਜਰਨੈਲ ਸਿੰਘ ਸੰਘਾ ਵਲੋਂ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਘਾ, ਅਕਾਊਂਟੈਟ ਜਗਦੇਵ ਸਿੰਘ, ਮੈਨੇਜਰ ਡਾ. ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।