14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰਵਿੰਦਰ ਸਿੰਘ ਬੱਬਲ ਜਟਾਣਾ ਦੂਜੀ ਵਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਮੌਜੂਦਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਸਪੁੱਤਰ ਪਰਮਜੀਤ ਸਿੰਘ ਝੋਟੀਵਾਲਾ ਸੀਨੀਅਰ ਅਕਾਲੀ ਆਗੂ ਤੇ ਪੀ. ਏ.

Ad Position 21
No active advertisement
ਭਾਜਪਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਸਾਦਿਕ ਵਿਖੇ ਤਿਰੰਗਾ ਯਾਤਰਾ ਸੰਬੰਧੀ ਗੱਲਬਾਤ ਕਰਦੇ ਹੋਏ। ਤਸਵੀਰ:ਆਰ.ਐਸ.ਧੁੰਨਾ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਮੌਜੂਦਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਸਪੁੱਤਰ ਪਰਮਜੀਤ ਸਿੰਘ ਝੋਟੀਵਾਲਾ ਸੀਨੀਅਰ ਅਕਾਲੀ ਆਗੂ ਤੇ ਪੀ.ਏ.ਸੀ. ਮੈਂਬਰ ਨੂੰ ਮੁੜ ਦੂਜੀ ਵਾਰ ਯੂਥ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਦੀ ਸ਼ਿਫ਼ਾਰਸ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕੀਤੀ ਗਈ ਹੈ। ਰਵਿੰਦਰ ਸਿੰਘ ਬੱਬਲ ਜਟਾਣਾ ਦਾ ਪਿਛੋਕੜ ਪਿਛਲੀਆਂ ਚਾਰ ਪੀੜੀਆਂ ਤੋਂ ਅਕਾਲੀ ਦਲ ਨਾਲ ਹੈ। ਉਨ੍ਹਾਂ ਦੇ ਪਿਤਾ ਪਰਮਜੀਤ ਸਿੰਘ ਝੋਟੀਵਾਲਾ ਤੇ ਦਾਦਾ ਗੁਰਦੀਪ ਸਿੰਘ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ’ਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਅਸ਼ੂ ਅਗਰਵਾਲ, ਬਬਰੀਕ ਸਿੰਘ ਬੀਕਾ ਰੋਮਾਣਾ, ਹਰਪ੍ਰੀਤ ਸਿੰਘ ਸੰਧੂ, ਸਰਬਜੋਤ ਸਿੰਘ ਸਾਹਨੀ, ਗੁਰਕੰਵਲਜੀਤ ਸਿੰਘ ਸੰਧੂ ਨੇ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਤੇ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿੱਖ ਵਿਰੋਧੀ ਤਾਕਤਾਂ ਦਾ ਕਾਰਾ-ਬੀਬੀ ਗੁਰਿੰਦਰ ਕੌਰ ਭੋਲੂਵਾਲਾ 2027 ਦੀਆਂ ਵਿਧਾਨ ਸਭਾ... ਅਗਲੀ ਖ਼ਬਰ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ
Ad Position 24