ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿੱਖ ਵਿਰੋਧੀ ਤਾਕਤਾਂ ਦਾ ਕਾਰਾ-ਬੀਬੀ ਗੁਰਿੰਦਰ ਕੌਰ ਭੋਲੂਵਾਲਾ
2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਸਖ਼ਤ ਵਿਰੋਧ ਕਰਾਂਗੇ-ਫ਼ੈਡਰੇਸ਼ਨ
ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਸੁਖਬੀਰ ਸਿੰਘ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਰਾਮੇਸ਼ ਕੁਮਾਰ, ਗੁਰਦੇਵ ਸਿੰਘ ਵੜਿੰਗ, ਵਰਿੰਦਰ ਸਿੰਘ ਸੰਧੂ ਅਤੇ ਗੁਰਨੈਬ ਸਿੰਘ ਬਰਾੜ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਖ਼ਤ ਵਿਰੋਧ ਕਰਾਂਗੇ। ਫ਼ੈਡਰੇਸ਼ਨ ਨੇ ਕਿਹਾ ਕਿ ਸਮੁੱਚਾ ਜਨਰਲ ਵਰਗ ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਾ ਹੈ, ਉਹ ਆਪਣਾ ਗੁੱਸਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਗਟ ਕਰੇਗਾ।
ਘ
ਘਟਨਾ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
14-08-2026
ਫ਼ਰੀਦਕੋਟ, 13 ਅਗਸਤ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਸੁਖਬੀਰ ਸਿੰਘ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਰਾਮੇਸ਼ ਕੁਮਾਰ, ਗੁਰਦੇਵ ਸਿੰਘ ਵੜਿੰਗ, ਵਰਿੰਦਰ ਸਿੰਘ ਸੰਧੂ ਅਤੇ ਗੁਰਨੈਬ ਸਿੰਘ ਬਰਾੜ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਖ਼ਤ ਵਿਰੋਧ ਕਰਾਂਗੇ। ਫ਼ੈਡਰੇਸ਼ਨ ਨੇ ਕਿਹਾ ਕਿ ਸਮੁੱਚਾ ਜਨਰਲ ਵਰਗ ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਾ ਹੈ, ਉਹ ਆਪਣਾ ਗੁੱਸਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਗਟ ਕਰੇਗਾ। ਬੁਲਾਰਿਆ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਜਨਰਲ ਵਰਗ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਕਈ ਵਾਰ ਕਹਿਣ ਦੇ ਬਾਵਜੂਦ ਵੀ ਜਨਰਲ ਵਰਗ ਦੀਆਂ ਸਮੱਸਿਆਵਾਂ ਦੱਸਣ ਲਈ ਫ਼ੈਡਰੇਸ਼ਨ ਨੂੰ ਮੀਟਿੰਗ ਲਈ ਟਾਈਮ ਨਹੀਂ ਦਿੱਤਾ ਜਾ ਰਿਹਾ। ਫ਼ੈਡਰੇਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਅਜਿਹੀ ਜਨਰਲ ਵਰਗ ਵਿਰੋਧੀ ਸਰਕਾਰ ਦਾ ਬਕਾਇਦਾ ਪ੍ਰੋਗਰਾਮ ਬਣਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।