13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਫ਼ਰੀਦਕੋਟ ’ਚ ਭਾਜਪਾ ਨੂੰ ਲੱਗਣ ਜਾ ਰਿਹਾ ਵੱਡਾ ਝਟਕਾ ਸਰਪੰਚ , ਪੰਚ , ਬਲਾਕ ਸੰਮਤੀ ਮੈਂਬਰ ਨੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਕੀਤੇ ਦਸਤਖਤ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਵੱਖ ਵੱਖ ਜ਼ਿਲਿ੍ਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਸਨ। ਇਸੇ ਲੜੀ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਗੌਰਵ ਕੱਕੜ ਨੂੰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ 15 ਦੇ ਕਰੀਬ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾ ਕੇ ਸੰਦੀਪ ਸਿੰਘ ਸੰਨੀ ਬਰਾੜ ਨੂੰ ਪ੍ਰਧਾਨ ਲਗਾ ਦਿੱਤਾ ਗਿਆ।

Ad Position 21
No active advertisement
ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਕੀਤੇ ਦਸਤਖਤ ਦਿਖਾਉਂਦੇ ਹੋਏ ਭਾਜਪਾ ਆਗੂ। ਅਜੀਤ ਤਸਵੀਰ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਵੱਖ ਵੱਖ ਜ਼ਿਲਿ੍ਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਸਨ। ਇਸੇ ਲੜੀ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਗੌਰਵ ਕੱਕੜ ਨੂੰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ 15 ਦੇ ਕਰੀਬ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾ ਕੇ ਸੰਦੀਪ ਸਿੰਘ ਸੰਨੀ ਬਰਾੜ ਨੂੰ ਪ੍ਰਧਾਨ ਲਗਾ ਦਿੱਤਾ ਗਿਆ। ਇਕ ਪਾਸੇ ਨਵੇਂ ਪ੍ਰਧਾਨ ਦਾ ਲੋਕਾਂ ਵਲੋਂ ਮਾਣ ਸਨਮਾਨ ਕੀਤਾ ਗਿਆ। ਦੂਜੇ ਪਾਸੇ ਗੌਰਵ ਕੱਕੜ ਦੀ ਪ੍ਰਧਾਨਗੀ ਵਾਪਸ ਲੈਣ ’ਤੇ ਭਾਜਪਾ ਵਰਕਰਾਂ ਵਲੋਂ ਇਤਰਾਜ ਜਤਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਰੋਸ ਮਾਰਚ ਕਰਨ ਉਪਰੰਤ ਪੁਤਲੇ ਵੀ ਫ਼ੂਕੇ ਗਏ। ਬੀਜੇਪੀ ਦਾ ਗੜ੍ਹ ਮੰਨਿਆ ਜਾਣ ਵਾਲਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂਵਾਲਾ ’ਚ ਭਾਜਪਾ ਨੂੰ ਵੱਡਾ ਝੱਟਕਾ ਮਿਲ ਗਿਆ ਕਿਉਂਕਿ ਇਸ ਪਿੰਡ ’ਚ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਤੱਕ ਆਗੂਆਂ ਨੇ ਆਪੋ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਟਾਈਮ ਗੌਰਵ ਕੱਕੜ ਨੂੰ ਦੁਬਾਰਾ ਪ੍ਰਧਾਨ ਨਹੀਂ ਬਣਾਉਂਦੇ ਜਾਂ ਵੱਡੀ ਜ਼ਿੰਮੇਵਾਰੀ ਨਹੀਂ ਮਿਲਦੀ ਉਹ ਪਾਰਟੀ ਲਈ ਕੋਈ ਕੰਮ ਨਹੀਂ ਕਰਨਗੇ। ਮੁੱਖ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਮੰਤਰੀ ਨਿਵਾਸੂ ਜੀ ਉਨ੍ਹਾਂ ਦੀਆਂ ਮਨਮਰਜੀਆਂ ਤੇ ਗਲਤ ਨੀਤੀਆਂ ਤੋਂ ਤੰਗ ਆ ਕੇ ਉਹ ਤੇ ਉਨ੍ਹਾਂ ਦੀ ਟੀਮ ਉਨ੍ਹਾਂ ਦੇ ਪਿੰਡ ਵਿਚ ਬਣਾਏ ਗਏ ਸਰਪੰਚ ਮੈਂਬਰ ਤੇ ਬਲਾਕ ਸੰਮਤੀ ਮੈਂਬਰ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਰਹੇ ਹਨ ਕਿਉਂਕਿ ਗੌਰਵ ਕੱਕੜ ਨੂੰ ਬਿਨਾਂ ਕਿਸੇ ਨੋਟਿਸ ਦਿੱਤੇ ਬਗੈਰ ਪ੍ਰਧਾਨਗੀ ਤੋਂ ਉਤਾਰ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਬੀਜੇਪੀ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਫ਼ਰੀਦਕੋਟ ’ਚ ਲੰਬੇ ਸਮੇਂ ਤੋਂ ਬੀਜੇਪੀ ਲਈ ਮਿਹਨਤ ਕਰਨ ਵਾਲੇ ਗੌਰਵ ਕੱਕੜ ਨੂੰ ਪ੍ਰਧਾਨਗੀ ਤੋਂ ਹਟਾਉਣਾ ਗਲ਼ਤ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ’ਚ ਰਾਤ ਸਮੇਂ ਬਿਜਲੀ ਦੇ ਮੀਟਰ ਚੋਰੀ, ਪੁਰਾਣੇ ਮੀਟਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਐਨ.ਡੀ.ਪੀ.ਐਸ. ਐਕਟ ਅਧੀਨ ਜੇਲ੍ਹ ਅੰਦਰ ਬੰਦ ਕੈਦੀ ਦੀ ਇਲਾਜ ਦੌਰਾਨ ਮੌਤ
Ad Position 24