15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਮਿਸ਼ਨ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ - ਪ੍ਰਿਯਾਂਕ ਕਾਨੂੰਨਗੋ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ. ਐੱਚ.

Ad Position 21
No active advertisement
ਬਲੱਡ ਡੋਨਰ ਡੇਅ ਮੌਕੇ ਗੁਰੂ ਗਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਨੀਤੂ ਕੱਕੜ ਅਤੇ ਹੋਰ। ਤਸਵੀਰ : ਮਿੰਦਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ, ਨਾਲ ਵਧੀਕ ਡਿਪਟੀ ਕਮਿਸ਼ਨਰ ਤੇ ਹੋਰ। ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਕਰਵਾਏ ਤੀਆਂ ਤੀਜ ਦੀਆਂ ਤਿਉਹਾਰ ਪ੍ਰੋਗਰਾਮ ਦੇ ਦ੍ਰਿਸ਼। ਤਸਵੀਰ: ਮੇਵਾ ਸਿੰਘ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉਚ ਪੱਧਰੀ ਸਮੀਖਿਆ ਮੀਟਿੰਗ ਕੀਤੀ । ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੁਜ਼ਗਾਰ ਅਤੇ ਹੁਨਰ ਵਿਕਾਸ ਲਈ ਦੀਨ ਦਿਆਲ ਉਪਾਧਿਆਏ ਕੌਸ਼ਲ ਵਿਕਾਸ ਯੋਜਨਾ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੋਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ-ਵੱਖ ਸਕੀਮਾਂ ਦਾ ਵਿਸਥਾਰ ਵਿਚ ਜਾਇਜ਼ਾ ਲਿਆ। ਯੋਜਨਾਵਾਂ ਦੀ ਸਮਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਭਲਾਈ ਸਕੀਮ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਹ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲਿ੍ਹਆਂ ਦੇ ਦੌਰੇ ’ਤੇ ਹਨ। ਉਨ੍ਹਾਂ ਵਲੋਂ ਆਪਣੇ ਇਸ ਦੌਰੇ ਦੌਰਾਨ ਜ਼ਿਲ੍ਹੇ ਦੇ ਪਿੰਡ ਕਾਨਿਆਂਵਾਲੀ ਕਲਾਂ, ਥਾਂਦੇਵਾਲਾ, ਭਾਗਸਰ, ਚਿੱਬੜਾਂਵਾਲੀ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾ ’ਤੇ ਵਿਜ਼ਿਟ ਕਰਕੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਸਮੱਸਿਆਵਾਂ ਦੇ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐੱਸ.ਪੀ. (ਐੱਚ) ਹਰਕਮਲ ਕੌਰ, ਜ਼ਿਲੇ੍ ਦੇ ਸੰਬੰਧਿਤ ਐੱਸ.ਡੀ.ਐੱਮਜ਼. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਥਾਣਾ ਸਿਟੀ ਦੇ ਮੁਖੀ ਨੂੰ ਮਿਲਿਆ ਅਗਲੀ ਖ਼ਬਰ ਤਿਲੋਕ ਚੰਦ 'ਮਹਿਰੂਮ' (1887 ਈ. ਤੋਂ 1967 ਈ. ਤੱਕ)
Ad Position 24