15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹੈਰੋਇਨ ਤੇ ਅਸਲੇ ਸਮਤੇ ਦੋ ਵਿਅਕਤੀ ਕਾਬੂ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਨਜ਼ਦੀਕ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਨਜ਼ਦੀਕ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਦਾਣਾ ਮੰਡੀ ਦੇ ਗੇਟ ’ਤੇ ਮੌਜੂਦ ਸਨ ਤਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪਰਮਜੀਤ ਸਿੰਘ ਵਾਸੀ ਫ਼ਰੀਦਕੋਟ ਤੇ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਮੀਤ ਸਿੰਘ ਵਾਸੀ ਸ਼੍ਰੀ ਅੰਮ੍ਰਿਤਸਰ ਸਾਹਿਬ ਹਾਲ ਬਾਜੀਗਰ ਬਸਤੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 10 ਗ੍ਰਾਮ ਹੈਰੋਇਨ ਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ . ਐਕਟ ਤਹਿਤ ਦੋ ਵੱਖ ਵੱਖ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪੁਤਲਾ ਫੂਕਿਆ
Ad Position 24