15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖਾਦਾਂ ਦੀ ਖ਼ਰੀਦ ਦੌਰਾਨ ਟੈਗਿੰਗ ਦੀ ਸਮੱਸਿਆ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਨੂੰ ਖਾਦਾਂ ਦੀ ਖ਼ਰੀਦ ਦੌਰਾਨ ਆ ਰਹੀ ਟੈਗਿੰਗ ਦੀ ਸਮੱਸਿਆ ਦਾ ਹੱਲ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਖਾਦਾਂ ਦੀ ਵਿਕਰੀ ਸਮੇਂ ਟੈਗਿੰਗ ਦੀ ਸਮੱਸਿਆ ਇਕ ਮੁੱਖ ਮੁੱਦਾ ਬਣ ਕੇ ਸਾਹਮਣੇ ਆਈ ਹੈ।

Ad Position 21
No active advertisement
ਮਿਸ਼ਨ ਵਲੋਂ ਕੇਸ਼ਵ ਧੂੜੀਆ ਹੋਰਨਾਂ ਮੈਂਬਰਾਂ ਦੀ ਮੌਜੂਦਗੀ ਵਿਚ ਐੱਸ.ਐੱਚ.ਓ. ਰਵਿੰਦਰ ਕੌਰ ਬਰਾੜ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ। ਅਜੀਤ ਤਸਵੀਰ 15-08-2026
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਨੂੰ ਖਾਦਾਂ ਦੀ ਖ਼ਰੀਦ ਦੌਰਾਨ ਆ ਰਹੀ ਟੈਗਿੰਗ ਦੀ ਸਮੱਸਿਆ ਦਾ ਹੱਲ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਖਾਦਾਂ ਦੀ ਵਿਕਰੀ ਸਮੇਂ ਟੈਗਿੰਗ ਦੀ ਸਮੱਸਿਆ ਇਕ ਮੁੱਖ ਮੁੱਦਾ ਬਣ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਟੈਗਿੰਗ ਸਬੰਧੀ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਨੰਬਰ 99156-54422 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਡੀਲਰ ਖਾਦ ਖ਼ਰੀਦਣ ਸਮੇਂ ਹੋਰ ਖੇਤੀ ਸਮੱਗਰੀ ਜ਼ਰੂਰੀ ਤੌਰ ’ਤੇ ਲੈਣ ਲਈ ਮਜ਼ਬੂਰ ਕਰਦਾ ਹੈ ਤਾਂ ਉਹ ਉਕਤ ਹੈਲਪਲਾਈਨ ਨੰਬਰ ’ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਤੁਰੰਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਡੀਲਰ ਵਿਰੁੱਧ ਟੈਗਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਿਰਾ ਝੂਠ ਦਾ ਪੁਲੰਦਾ-ਡੀ.ਟੀ.ਐਫ਼. ਪੰਜ ਮਹੀਨਿਆਂ ਤੋਂ ਨਹੀਂ ਜਾਰੀ ਹੋਈ ਮਿਡ - ਡੇ ਮੀ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਕਾਬੂ
Ad Position 24