15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਹ ਸੂਚੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ ਵਲੋਂ ਜਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਹ ਸੂਚੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ ਵਲੋਂ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਸੰਧੂ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸੁਖਬੀਰ ਸਿੰਘ ਬੁੱਢੀਮਾਲ, ਗੁਰਵਿੰਦਰ ਸਿੰਘ ਫ਼ੌਜੀ, ਹਰਮਨਦੀਪ ਸਿੰਘ ਖੋਖਰ, ਰਮਨਦੀਪ ਸਿੰਘ ਸੀਰਵਾਲੀ, ਨਿਰਮਲ ਸਿੰਘ ਜੱਸੇਆਣਾ, ਬਲਵੰਤ ਸਿੰਘ ਬਾਜਾ ਮਰਾੜ੍ਹ, ਰਮਨਦੀਪ ਸਿੰਘ ਭੰਗੇਵਾਲਾ, ਧਰਮਪ੍ਰੀਤ ਸਿੰਘ ਚੜੇਵਾਨ, ਖ਼ੁਸ਼ਦੀਪ ਸਿੰਘ ਡੋਹਕ, ਨਿਰਮਲ ਸਿੰਘ, ਬਲਵਿੰਦਰ ਸਿੰਘ ਤੇ ਕੁਲਵੰਤ ਸਿੰਘ ਨੂੰ ਸਰਕਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਵੱਖ-ਵੱਖ ਸਰਕਲਾਂ ਵਿਚ ਅਕਾਲੀ ਦਲ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਪੀੜਤਾਂ ਨੂੰ ਬਿਨਾਂ ਡਰ ਨੇੜੇ ਦੇ ਹਸਪਤਾਲ ਪਹੁੰਚਾਇਆ ਜਾਵੇ-ਆਰ. ਟੀ. ਓ. ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਝੰਡੀ
Ad Position 24