15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੜਕ ਹਾਦਸੇ ’ਚ ਪੀੜਤਾਂ ਨੂੰ ਬਿਨਾਂ ਡਰ ਨੇੜੇ ਦੇ ਹਸਪਤਾਲ ਪਹੁੰਚਾਇਆ ਜਾਵੇ-ਆਰ. ਟੀ. ਓ.

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸੜਕ ਹਾਦਸਿਆਂ ’ਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਪੀ. ਐੱਮ.

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਲੰਗਰ ਰਵਾਨਾ ਕਰਨ ਤੋਂ ਪਹਿਲਾਂ ਸ਼ੋਭਾ ਯਾਤਰਾ ਵਿਚ ਸ਼ਾਮਿਲ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਲੰਗਰ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸੜਕ ਹਾਦਸਿਆਂ ’ਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਪੀ.ਐੱਮ. ਰਾਹਤ ਸਕੀਮ ਤਹਿਤ ਹਰ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਇਹ ਸਕੀਮ ਸੜਕ ਹਾਦਸਾ ਪੀੜਤਾਂ ਲਈ ਕਾਫ਼ੀਸਹਾਇਕ ਸਾਬਿਤ ਹੋ ਰਹੀ ਹੈ। ਇਸ ਸੰਬੰਧੀ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ ਅਰਵਿੰਦਰ ਪਾਲ ਸਿੰਘ ਪੀ.ਸੀ.ਐੱਸ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸੂਰਤ ਵਿਚ ਜ਼ਖ਼ਮੀਆਂ ਦੀ ਤੁਰੰਤ ਮਦਦ ਕਰਨ ਅਤੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਉਨ੍ਹਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿਚ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਸੜਕ ਹਾਦਸਾ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਆਰ.ਟੀ.ਓ. ਨੇ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ ਗੋਲਡਨ ਆਵਰ ਕਹੇ ਜਾਂਦੇ ਹਨ, ਜੋ ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਸੜਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਇਲਾਜ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਲਈ ਹੱਕਦਾਰ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸਥਿਤੀ ਵਿਚ ਐਂਬੂਲੈਂਸ ਸੇਵਾ ਤੇ ਨਜ਼ਦੀਕੀ ਹਸਪਤਾਲ ਸੰਬੰਧੀ ਜਾਣਕਾਰੀ ਲਈ 112 ਹੈਲਪ ਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਕੀਤੀ ਗਈ ਮਦਦ ਕਿਸੇ ਦੀ ਜਾਨ ਬਚਾ ਸਕਦੀ ਹੈ। ਇਸ ਲਈ ਹਰੇਕ ਨਾਗਰਿਕ ਦਾ ਆਪਣਾ ਸਮਾਜਿਕ ਫ਼ਰਜ਼ ਬਣਦਾ ਹੈ ਕਿ ਉਹ ਹਾਦਸਾ ਪੀੜਤ ਦੀ ਤੁਰੰਤ ਸਹਾਇਤਾ ਕਰੇ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਲੀਗ ਦੀ ਨਿਲਾਮੀ ’ਚ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ
Ad Position 24