15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੂੰ ਡੀ.ਐੱਨ.ਟੀ. ਸਮਾਜ ਨੇ ਮੰਗ ਪੱਤਰ ਸੌਂਪਿਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਵਿਮੁਕਤ ਕਬੀਲਿਆਂ ਦੇ ਆਗੂਆਂ ਦੇ ਵਿਸ਼ੇਸ਼ ਵਫ਼ਦ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਸਮਾਜ ਦੀਆਂ ਮੁੱਖ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਅੱਜ ਪ੍ਰਿਯਾਂਕ ਕਾਨੂੰਨਗੋ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਵਿਮੁਕਤ ਕਬੀਲਿਆਂ ਦੇ ਆਗੂਆਂ ਦੇ ਵਿਸ਼ੇਸ਼ ਵਫ਼ਦ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਸਮਾਜ ਦੀਆਂ ਮੁੱਖ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਅੱਜ ਪ੍ਰਿਯਾਂਕ ਕਾਨੂੰਨਗੋ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਡੀ.ਐੱਨ.ਟੀ. ਸਮਾਜ ਦੇ ਮੁੱਖ ਬੁਲਾਰੇ ਤੇ ਕੌਮੀ ਕਨਵੀਨਰ ਪ੍ਰੋ. ਬਾਈ ਭੋਲਾ ਯਮਲਾ, ਗੁਰਜੰਟ ਸਿੰਘ ਜਟਾਣਾ ਵਰਤੀਆ ਚੇਅਰਮੈਨ ਬਾਜ਼ੀਗਰ ਅਤੇ ਟੱਪਰੀਵਾਸ ਭਲਾਈ ਬੋਰਡ, ਪਾਲਾ ਸਿੰਘ ਖੱਪਿਆਂਵਾਲੀ ਚੇਅਰਮੈਨ ਭਾਈ ਮਨੀ ਸਿੰਘ ਬਾਜੀਗਰ ਸੇਵਾ ਸੁਸਾਇਟੀ, ਏ.ਡੀ.ਸੀ. ਜਨਰਲ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਅਤੇ ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਹਾਜ਼ਰ ਸਨ। ਮੰਗ ਪੱਤਰ ਵਿਚ ਡੀ.ਐੱਨ.ਟੀ. ਸਮਾਜ ਲਈ ਸੰਵਿਧਾਨਕ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਸੁਰੱਖਿਆ, ਪਛਾਣ ਤੇ ਦਸਤਾਵੇਜ਼ਾਂ ਦੀ ਸਮੱਸਿਆ ਦਾ ਹੱਲ, ਰਿਹਾਇਸ਼, ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਤੇ ਸਰਕਾਰੀ ਭਲਾਈ ਸਕੀਮਾਂ ਤੱਕ ਪਹੁੰਚ ਸਮੇਤ ਕਈ ਅਹਿਮ ਮੁੱਦੇ ਉਠਾਏ ਗਏ। ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਡੀ.ਐੱਨ.ਟੀ. (ਵਿਮੁਕਤ ਕਬੀਲੇ) ਸਮਾਜ ਵਲੋਂ ਪੇਸ਼ ਕੀਤੇ ਮੰਗ ਪੱਤਰ ’ਤੇ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਤੱਥਾਂ ’ਤੇ ਲਾਗੂ ਕਾਨੂੰਨੀ ਪ੍ਰਬੰਧਾਂ ਅਨੁਸਾਰ ਉਚਿਤ ਕਾਰਵਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡੀ.ਐੱਨ.ਟੀ. ਸਮਾਜ ਨੇ ਆਸ ਪ੍ਰਗਟਾਈ ਕਿ ਕੇਂਦਰ ਤੇ ਰਾਜ ਸਰਕਾਰ ਵਲੋਂ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਨਿਖੇਧੀ
Ad Position 24