15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਮਲੋਟ, 14 ਅਗਸਤ (ਪਾਟਿਲ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾਂ ਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ, ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ।

Ad Position 21
No active advertisement
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਪ੍ਰੋਗਰਾਮ ਪੇਸ਼ ਕਰਦੇ ਸਕੂਲੀ ਵਿਦਿਆਰਥੀ। ਅਜੀਤ ਤਸਵੀਰ ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ ਬੱਚੇ। ਅਜੀਤ ਤਸਵੀਰ 15-08-2026
ਮਲੋਟ, 14 ਅਗਸਤ (ਪਾਟਿਲ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾਂ ਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ, ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਨਹਿਰਾਂ, ਖ਼ਾਲਿਆਂ ਤੇ ਕੱਸੀਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿੱਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖ਼ਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਲੋਕ ਮਿਲਣੀ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਨੀਵਾਲਾ ਫੱਤਾ ਵਿਖੇ ਵੱਖ-ਵੱਖ ਕਾਰਜ ਕਰਵਾਉਣ ਲਈ 83 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਨੀਵਾਲਾ ਫੱਤਾ ਤੋਂ ਢਿੱਪਾਂਵਾਲੀ ਸੜਕ ਦੀਆਂ ਲਾਈਟਾਂ ਲਈ 45 ਲੱਖ ਰੁਪਏ, 3 ਕਰੋੜ ਰੁਪਏ ਦੀਆਂ ਪਾਣੀ ਦੀਆਂ ਪਾਈਪ ਲਾਈਨਾਂ, 85 ਲੱਖ ਰੁਪਏ ਦਾ ਖ਼ਾਲੇ ਦੀ ਰਿਪੇਅਰ ਅਤੇ 11.50 ਕਰੋੜ ਰੁਪਏ ਪੰਨੀਵਾਲਾ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਲਈ ਸਰਕਾਰ ਵਲੋਂ ਖ਼ਰਚ ਕੀਤੇ ਜਾਣਗੇ। ਉਨ੍ਹਾਂ ਇਸ ਪਿੰਡ ਵਿਚ ਨਵੇਂ ਰਾਸ਼ਨ ਕਾਰਡ ਵੀ ਵੰਡੇ। ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਮੋਹਲਾਂ ਤੇ ਕਰਮਪੱਟੀ ਵਿਖੇ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਕੈਬਨਿਟ ਮੰਤਰੀ ਨੇ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਯੂਰੀਆ, ਡੀ.ਏ.ਵੀ. ਆਦਿ ਖ਼ਾਦਾਂ ਦੀ ਬਲੈਕਮੇਲ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਸਰਕਾਰ ਵਲੋਂ ਸੰਬੰਧਿਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਬਾਜ ਸਿੰਘ ਵਣਵਾਲਾ, ਚੇਅਰਮੈਨ ਰਛਪਾਲ ਸਿੰਘ ਖੁੱਡੀਆਂ, ਪਰਮਪਾਲ ਸਿੰਘ ਸਰਪੰਚ ਭਾਗੂ, ਗੱਗੀ ਮਾਨ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਲਾਲੀ ਕਰਮਗੜ੍ਹ, ਗੁਰਵਿੰਦਰ ਸ਼ਰਮਾ ਪ੍ਰਧਾਨ ਟਰੇਡ ਯੂਨੀਅਨ, ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਨਿਸ਼ਾਨ ਸਿੰਘ ਰਾਣੀਵਾਲਾ, ਸ਼ਮਸ਼ੇਰ ਸਿੰਘ ਰਾਣੀਵਾਲਾ ਨਸ਼ਾ ਛੁਡਾਓ ਕਮੇਟੀ, ਹਰਕੇਵਲ ਸਿੰਘ ਬਲਾਕ ਪ੍ਰਧਾਨ, ਮਨਜੀਤ ਸਿੰਘ ਨਸ਼ਾ ਮੁਕਤੀ, ਪ੍ਰੀਤ ਸਿੰਘ ਮੋਹਲਾਂ, ਗੁਰਮੀਤ ਕੌਰ ਮੋਹਲਾਂ, ਸੁਖਦੀਪ ਸਿੰਘ ਸਰਪੰਚ, ਨਿੱਜੀ ਸਹਾਇਕ ਗੁਰਬਾਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
Ad Position 24