ਸਰਕਾਰੀ ਹਾਈ ਸਕੂਲ ਢੈਪਈ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ
ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਢੈਪਈ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਅਤੇ ਬਿੱਲ ਪੇਸ਼ ਹੋਣ ਤੋਂ ਲੈ ਕੇ ਕਾਨੂੰਨ ਬਣਨ ਤੱਕ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਿਲ ਕੀਤੀ।
ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਢੈਪਈ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਅਤੇ ਬਿੱਲ ਪੇਸ਼ ਹੋਣ ਤੋਂ ਲੈ ਕੇ ਕਾਨੂੰਨ ਬਣਨ ਤੱਕ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਿਲ ਕੀਤੀ। ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਉਣ ਵਿਚ ਪਿੰਡ ਦੇ ਸਰਪੰਚ ਰਣਧੀਰ ਸਿੰਘ ਚਹਿਲ ਅਤੇ ਸਮੂਹ ਗ੍ਰਾਮ ਪੰਚਾਇਤ ਦਾ ਵਿਸ਼ੇਸ਼ ਯੋਗਦਾਨ ਰਿਹਾ। ਦੌਰੇ ਦੌਰਾਨ ਵਿਦਿਆਰਥੀਆਂ ਨੇ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਗੱਲਬਾਤ ਕਰਕੇ ਆਪਣੇ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਪ੍ਰਾਪਤ ਕੀਤੇ। ਵਿਧਾਨ ਸਭਾ ਦੇ ਦੌਰੇ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਚਾਇਤ ਮੈਂਬਰਾਂ ਲਈ ਆਪਣੀ ਰਿਹਾਇਸ਼ ਵਿਖੇ ਭੋਜਨ ਦਾ ਪ੍ਰਬੰਧ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਪ੍ਰਸਿੱਧ ਰਾਕ ਗਾਰਡਨ ਅਤੇ ਸੁਖਨਾ ਝੀਲ ਦਾ ਵੀ ਦੌਰਾ ਕਰਵਾਇਆ ਗਿਆ।