15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

1 ਸੰਤਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਭਾਕਿਯੂ ਕਾਦੀਆਂ ਨੇ ਕਿਸਾਨਾਂ ਨੂੰ ਲਾਮਬੰਦ ਕੀਤਾ

ਸਾਦਿਕ, 16 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 17-08-2026
ਸਾਦਿਕ, 16 ਅਗਸਤ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਅੰਤਰਿੰਗ ਕਮੇਟੀ ਮੈਂਬਰ ਪੰਜਾਬ ਜਸਪਿੰਦਰ ਸਿੰਘ ਰੁਪੱਈਆਂਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਤੋਂ ਇਲਾਵਾ ਬਲਾਕ ਸਾਦਿਕ ਅਤੇ ਬਲਾਕ ਕੋਟਕਪੂਰਾ ਦੇ ਮੈਂਬਰਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ 1 ਸੰਤਬਰ 2026 ਨੂੰ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਦੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਕਿਸਾਨਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਸਪਿੰਦਰ ਸਿੰਘ ਰੁਪੱਈਆਂਵਾਲਾ ਨੇ ਦੱਸਿਆ ਕਿ ਇਹ ਧਰਨਾ ਸਰਕਾਰ ਵਲੋਂ ਪਾਣੀ ਦੇ ਮਸਲੇ ’ਤੇ ਲਾਈ ਧਾਰਾ 78,79,80 ਨੂੰ ਰੱਦ ਕਰਵਾਉਣ, ਕਿਸਾਨੀ ਦਾ ਸਮੁੱਚਾ ਕਰਜਾ ਰੱਦ ਕਰਵਾਉਣ, ਲੈਂਡ ਪੂਲਿੰਗ ਐਕਟ ਨੂੰ ਰੱਦ ਕਰਨ ਅਤੇ ਸਵਾਮੀ ਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਕਿਾਸਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਸਾਨੀ ਨੂੰ ਬਚਾਉਣ ਲਈ ਬਿਨਾਂ ਕਿਸੇ ਭੇਦ ਭਾਵ ਦੇ ਇਸ ਧਰਨੇ ’ਚ ਸ਼ਾਮਿਲ ਹੋਣ ਤਾਂ ਜੋ ਸਰਕਾਰ ਵਲੋਂ ਕਿਸਾਨੀ ਨੂੰ ਖਤਮ ਕਰਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਸਰਬਸੰਮਤੀ ਨਾਲ ਸ਼ਿੰਗਾਰਾ ਸਿੰਘ ਕਾਉਣੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਮੁੱਖ ਬੁਲਾਰਾ ਅਤੇ ਜਸਵਿੰਦਰ ਸਿੰਘ ਡੋਡ ਨੂੰ ਜ਼ਿਲ੍ਹਾ ਮੀਡੀਆ ਸਲਾਹਕਾਰ ਲਗਾਇਆ ਗਿਆ। ਇਸ ਮੌਕੇ ਵਜੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਸੁਰਜੀਤ ਸਿੰਘ ਖਾਲਸਾ ਕਾਨਿਆਂਵਾਲੀ ਜ਼ਿਲ੍ਹਾ ਸਕੱਤਰ ਜਨਰਲ, ਜਗਦੀਪ ਸਿੰਘ ਜਨੇਰੀਆਂ ਜ਼ਿਲ੍ਹਾ ਜਨਰਲ ਸਕੱਤਰ, ਅੰਗਰੇਜ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਕੁਲਵਿੰਦਰ ਸਿੰਘ ਹਰੀਏਵਾਲਾ ਬਲਾਕ ਪ੍ਰਧਾਨ ਕੋਟਕਪੁਰਾ, ਗੁਰਸੇਵਕ ਸਿੰਘ ਖਾਲਸਾ ਪ੍ਰੈਸ ਸਕੱਤਰ ਬਲਾਕ ਸਾਦਿਕ, ਹਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਸਾਦਿਕ, ਬਲਜਿੰਦਰ ਸਿੰਘ ਝੋਕਸਰਕਾਰੀ ਬਲਾਕ ਜਰਨਲ ਸਕੱਤਰ, ਗੁਰਵਿੰਦਰ ਸਿੰਘ ਸਕੱਤਰ ਜਨਰਲ ਬਲਾਕ ਸਾਦਿਕ, ਜਸਪਾਲ ਸਿੰਘ ਕੋਟਕਪੂਰਾ, ਗੁਰਚਰਨ ਸਿੰਘ ਇਕਾਈ ਪ੍ਰਧਾਨ, ਜਸਵਿੰਦਰ ਸਿੰਘ ਡੋਡ, ਗੁਰਜੰਟ ਸਿੰਘ ਢਿੱਲਵਾਂ ਖੁਰਦ, ਲਵਪ੍ਰੀਤ ਸਿੰਘ, ਸੁਖਵੀਰ ਸਿੰਘ ਕਾਉਣੀ, ਸੁਖਵਿੰਦਰ ਸਿੰਘ ਇਕਾਈ ਪ੍ਰਧਾਨ ਘੁੱਦੂਵਾਲਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 80ਵੇਂ ਆਜ਼ਾਦੀ ਦਿਹਾੜੇ ’ਤੇ ਫ਼ਰੀਦਕੋਟ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਲਹਿਰਾਇਆ ਤਿਰੰਗਾ ਝੰਡਾ ਵੱਖ - ਵੱਖ ਵਰਗਾਂ ਲਈ... ਅਗਲੀ ਖ਼ਬਰ ਵਿਸ਼ਵ ਤੀਰ-ਅੰਦਾਜ਼ੀ ਚੈਂਪੀਅਨਸ਼ਿਪ ’ਚ ਮੂਨਕ ਦੇ ਲਲਿਤ ਜੈਨ ਨੇ ਸੰਭਾਲੀ ਰਿਜ਼ਲਟਸ ਮੈਨੇਜਰ ਦੀ ਜ਼ਿੰਮੇਵਾਰੀ
Ad Position 24