17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾਈਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-08-2026
ਪੰਜਗਰਾਈਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥਣਾਂ ਨੇ ਗਿੱਧਾ, ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪ੍ਰੋਗਰਾਮ ਨੂੰ ਰੰਗਾਰੰਗ ਬਣਾਇਆ। ਸਕੂਲ ਦੇ ਵਿਹੜੇ ਵਿਚ ਪੰਜਾਬੀ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲੀ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਤਿਉਹਾਰ ਦੀ ਖੂਬਸੂਰਤੀ ਨੂੰ ਹੋਰ ਵਧਾਇਆ। ਇਸ ਮੌਕੇ ਪ੍ਰਿੰਸੀਪਲ ਸੁਖਜਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਤੀਆਂ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਧੀਆਂ ਪਰਿਵਾਰ ਅਤੇ ਸਮਾਜ ਦੀ ਸ਼ਾਨ ਹਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜਦੋਂ ਟ੍ਰੈਫ਼ਿਕ ਇੰਚਾਰਜ ਨੇ ਬੱਚੇ ਦੀ ਜਾਨ ਬਚਾਈ ਅਗਲੀ ਖ਼ਬਰ ਫਿਰੌਤੀ ਲਈ ਕਰਵਾਈ ਗਈ ਫਾਇਰਿੰਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਮਯਾਬੀ, 2 ਗ੍ਰਿਫ਼ਤਾਰ
Ad Position 24