ਆਜ਼ਾਦੀ ਦਿਵਸ ਮੌਕੇ ਸੰਤ ਰਿਸ਼ੀ ਰਾਮ ਦਾ ਵਿਸ਼ੇਸ਼ ਸਨਮਾਨ
ਜੈਤੋ, 16 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਆਜ਼ਾਦੀ ਦਿਵਸ ਮੌਕੇ ਜੈਤੋ ਵਿਖੇ ਜਲਾਲ ਵਾਲੇ ਸੰਤਾਂ ਵਲੋਂ ਚਲਾਈ ਜਾ ਰਹੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਫ਼ਰੀਦਕੋਟ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਤ ਰਿਸ਼ੀ ਰਾਮ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਸਹਾਇਤਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਇਹ ਸਨਮਾਨ ਪ੍ਰਦਾਨ ਕੀਤਾ ਗਿਆ।
ਆਜ਼ਾਦੀ ਦਿਵਸ ’ਤੇ ਕੋਟਕਪੂਰਾ ਦੇ ਸਾਈਕਲ ਰਾਈਡਰ ਆਪਣੇ ਸਾਈਕਲਿੰਗ ਸਫ਼ਰ ਸਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
ਗੁਰਦੁਆਰਾ ਭਾਈ ਜਗਤਾ ਜੀ ਵਿਖੇ ਅਰਦਾਸ ’ਚ ਸ਼ਾਮਲ ਹਰਪ੍ਰੀਤ ਸਿੰਘ ਕੋਟਭਾਈ ਤੇ ਹੋਰ। ਤਸਵੀਰ : ਪਾਟਿਲ
17-08-2026