17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦਿੱਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਲੋਂ ਵਰਕਰਾਂ ਨਾਲ ਮੀਟਿੰਗਾਂ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਇਕ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿਚ ਇਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਸੈਂਕੜੇ ਨਰੇਗਾ ਵਰਕਰ ਸ਼ਾਮਿਲ ਹੋਣਗੇ।

Ad Position 21
No active advertisement
ਮਿ੍ਰਤਕ ਨੌਜਵਾਨ ਦੇਸਾ ਦੀ ਫ਼ਾਈਲ ਫ਼ੋਟੋ 17-08-2026
ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਇਕ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿਚ ਇਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਸੈਂਕੜੇ ਨਰੇਗਾ ਵਰਕਰ ਸ਼ਾਮਿਲ ਹੋਣਗੇ। ਇਹ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਐਗਜੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਨਰੇਗਾ ਵਰਕਰਾਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਭਾਰਤੀ ਕਮਿਊਨਿਸਟ ਪਾਰਟੀ ਨੇ ਇਕ ਸਤੰਬਰ ਨੂੰ ਦਿੱਲੀ ਰੈਲੀ ਨੂੰ ਕਾਮਯਾਬ ਕਰਨ ਲਈ ਪੂਰੇ ਪੰਜਾਬ ਵਿਚ ਜਨ ਸੰਪਰਕ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਅੱਜ ਪਾਰਟੀ ਦੇ ਜ਼ਿਲ੍ਹਾ ਕੌਂਸਲ ਮੈਂਬਰ ਪੱਪੀ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਨਰੇਗਾ ਵਰਕਰਾਂ ਅਤੇ ਆਮ ਲੋਕਾਂ ਦਾ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਰੇਸ਼ਮ ਸਿੰਘ ਜਟਾਣਾ ਅਤੇ ਜ਼ਿਲ੍ਹਾ ਐਗਜੀਕਿਊਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ, ਬਲਾਕ ਜੈਤੋ ਦੀ ਪਾਰਟੀ ਦੇ ਸਕੱਤਰ ਰੇਸ਼ਮ ਸਿੰਘ ਮੱਤਾ ਨੇ ਵਿਸੇਸ਼ ਤੌਰ ’ਤੇ ਪਹੁੰਚ ਕੇ ਵਰਕਰਾਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੁਰਾਣੇ ਨਰੇਗਾ ਕਾਨੂੰਨ ਵਿਚ ਕੇਂਦਰ ਸਰਕਾਰ 90 ਫ਼ੀਸਦੀ ਹਿੱਸਾ ਪਾਉਂਦੀ ਸੀ, ਪਰ ਹੁਣ ਇਸ ਨੂੰ ਘਟਾ ਕੇ 60 ਫ਼ੀਸਦੀ ਕਰ ਦਿੱਤਾ ਹੈ, ਜੋ ਕਿ ਨਵੇਂ ਕਾਨੂੰਨ ਵੀ.ਬੀ.ਜੀ ਰਾਮ ਜੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਚਾਰ ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਪਹਿਲਾਂ ਤੋਂ ਪ੍ਰਾਪਤ ਕਿਰਤ ਕਾਨੂੰਨਾਂ ਦਾ ਘਾਣ ਕਰ ਰਹੀ ਹੈ, ਮਜਦੂਰ ਵਰਗ ਮਹਿੰਗਾਈ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ, ਨਵੇਂ ਕਾਨੂੰਨ ਮੁਤਾਬਿਕ ਪੂਰਾ ਕੰਮ ਨਹੀਂ ਮਿਲ ਰਿਹਾ, ਜਿਸ ਕਰਕੇ ਮਜ਼ਦੂਰ ਵਰਗ ਫਾਕੇ ਕੱਟਣ ਲਈ ਮਜਬੂਰ ਹੈ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਨਵੇਂ ਕਾਨੂੰਨ ਮੁਤਾਬਿਕ ਵਰਕਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, 1000 ਰੁਪਏ ਦਿਹਾੜੀ ਹੋਵੇ, ਸਮੇਂ ਸਿਰ ਕੰਮ ਦਾ ਭੁਗਤਾਨ ਕੀਤਾ ਜਾਵੇ, ਅੰਨ ਸੁਰੱਖਿਆ ਕਾਨੂੰਨ ਤਹਿਤ ਹਰੇਕ ਪਰਿਵਾਰ ਨੂੰ ਹਰੇਕ ਮਹੀਨੇ ਉਸ ਦੀ ਲੋੜ ਅਨੁਸਾਰ ਅਨਾਜ ਮਿਲੇ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਢਾਈ ਲੱਖ ਰੁਪਏ ਪ੍ਰਤੀ ਮਕਾਨ ਗ੍ਰਾਂਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਨੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਸੰਤ ਰਿਸ਼ੀ ਰਾਮ ਦਾ ਵਿਸ਼ੇਸ਼ ਸਨਮਾਨ
Ad Position 24