17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜੈਤੋ ’ਚ ਮਲਹੋਤਰਾ ਦੀ ਅਗਵਾਈ ਵਿਚ ‘ਜੈ ਜਵਾਨ, ਜੈ ਕਿਸਾਨ’ ਪ੍ਰਗਰਾਮ ਤਹਿਤ ਪੈਦਲ ਯਾਤਰਾ ਕੱਢੀ

ਜੈਤੋ, 16 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਨੌਜਵਾਨ ਆਗੂ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ ਦੀ ਅਗਵਾਈ ਹੇਠ ‘ਜੈ ਜਵਾਨ, ਜੈ ਕਿਸਾਨ’ ਪ੍ਰੋਗਰਾਮ ਤਹਿਤ ਸ਼ਹਿਰ ਵਿਚ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ‘ਆਪ’ ਵਲੰਟੀਅਰਾਂ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਬਾਰਿਸ਼ ਕਾਰਨ ਡਿੱਗੀ ਕਮਰੇ ਦੀ ਛੱਤ। ਤਸਵੀਰ : ਪਰਮਜੀਤ ਸਿੰਘ ਥੇੜੀ ਆਪ ਵਲੋਂ ਉਲੀਕੇ ‘ਜੈ ਜਵਾਨ, ਜੈ ਕਿਸਾਨ’ ਪ੍ਰੋਗ੍ਰਾਮ ਤਹਿਤ ਪੈਦਲ ਯਾਤਰਾ ਕੱਢਦੇ ਹੋਏ ਆਪ ਆਗੂ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 17-08-2026
ਜੈਤੋ, 16 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਨੌਜਵਾਨ ਆਗੂ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ ਦੀ ਅਗਵਾਈ ਹੇਠ ‘ਜੈ ਜਵਾਨ, ਜੈ ਕਿਸਾਨ’ ਪ੍ਰੋਗਰਾਮ ਤਹਿਤ ਸ਼ਹਿਰ ਵਿਚ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ‘ਆਪ’ ਵਲੰਟੀਅਰਾਂ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪੈਦਲ ਯਾਤਰਾ ਦੌਰਾਨ ਨੌਜਵਾਨਾਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਲਹਿਰਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਨੌਜਵਾਨਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਆਗੂਆਂ ਨੇ ਕਿਹਾ ਕਿ ਆਜ਼ਾਦੀ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਅਣਥੱਕ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਪੈਦਲ ਯਾਤਰਾ ਦੌਰਾਨ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰਿਆਂ ਨਾਲ ਸ਼ਹਿਰ ਦਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਤਰਵਿੰਦਰ ਸਿੰਘ ਢਿੱਲੋਂ ਸਾਬਕਾ ਸਰਪੰਚ ਕੋਠੇ ਰਾਮਸਰ, ਜ਼ਿਲ੍ਹਾ ਯੂਥ ਸਕੱਤਰ ਜ ਗਮੀਤ ਸਿੰਘ ਗੱਗੀ ਬਰਾੜ ਕਰੀਰਵਾਲੀ, ਜਸਮੇਲ ਸਿੰਘ ਬਾਜਾਖਾਨਾ, ਲਾਲੀ ਸੰਧੂ ਰਾਮੇਆਣਾ, ਸ਼ੈਲੀ ਗਰਗ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ ਬੱਬੂ ਢਿੱਲੋਂ ਬਾਜਾਖਾਨਾ, ਸੁਰਜੀਤ ਸਿੰਘ ਗੋਲੇਵਾਲੀਆ, ਨਿੱਕੀ ਮਾਨ, ਨਵਦੀਪ ਸਿੰਘ ਦਬੜੀਖਾਨਾ, ਲਖਵਿੰਦਰ ਸਿੰਘ ਲੱਖਾ ਬਰਾੜ ਐਮ.ਸੀ., ਹਰਦੀਪ ਸਿੰਘ ਕਾਸਮ ਭੱਟੀ, ਅੰਮ੍ਰਿਤ ਗੋਲਡੂ, ਜਸਪਾਲ ਸਿੰਘ ਸਰਪੰਚ ਰੋੜੀਕਪੂਰਾ, ਸੁਖਪ੍ਰੀਤ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਗੀਤਾ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਜਸਦੀਪ ਸਿੰਘ ਸਰਾਂ ਰਾਮੇਆਣਾ, ਬੱਬਲੂ ਜੈਤੋ, ਰੇਸ਼ਮ ਸਿੰਘ ਬਾਜਾਖਾਨਾ, ਲਾਡੀ ਭਾਊ, ਹਰਜੀਤ ਸਿੰਘ ਸਰਪੰਚ ਸਿਵੀਆ ਤੋਂ ਇਲਾਵਾ ਵੱਡੀ ਗਿਣਤੀ ’ਚ ਆਪ ਵਰੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਨੇ ਆਜ਼ਾਦੀ ਦਿਹਾੜਾ ਮਨਾਇਆ
Ad Position 24