15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੀ. ਪੀ. ਆਈ. ਵਲੋਂ ਕੀਤੀ ਜਾ ਰਹੀ ਦਿੱਲੀ ਰੈਲੀ ਵਿਚ ਖੇਤ ਮਜ਼ਦੂਰ ਭਰਵੀਂ ਸ਼ਮੂਲੀਅਤ ਕਰਨਗੇ

ਸਾਦਿਕ, 16 ਅਗਸਤ (ਗੁਰਭੇਜ ਸਿੰਘ ਚੌਹਾਨ)-ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਮਾਨੀ ਸਿੰਘ ਵਾਲਾ ਅਤੇ ਪਿੰਡ ਦੀਪ ਸਿੰਘ ਵਾਲਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਦਿੱਲੀ ਵਿਖੇ ਕੀਤੀ ਜਾਣ ਵਾਲੀ ਰੈਲੀ ‘ਬਦਲਾਅ ਜ਼ਰੂਰੀ ਹੈ’। ਜੋ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾਣੀ ਹੈ।

Ad Position 21
No active advertisement
ਅਜੀਤ ਡੈਸਕ 17-08-2026
ਸਾਦਿਕ, 16 ਅਗਸਤ (ਗੁਰਭੇਜ ਸਿੰਘ ਚੌਹਾਨ)-ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਮਾਨੀ ਸਿੰਘ ਵਾਲਾ ਅਤੇ ਪਿੰਡ ਦੀਪ ਸਿੰਘ ਵਾਲਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਦਿੱਲੀ ਵਿਖੇ ਕੀਤੀ ਜਾਣ ਵਾਲੀ ਰੈਲੀ ‘ਬਦਲਾਅ ਜ਼ਰੂਰੀ ਹੈ’। ਜੋ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾਣੀ ਹੈ। ਉਸ ਰੈਲੀ ਦੀ ਤਿਆਰੀ ਲਈ ਪਾਰਟੀ ਵਲੋਂ ਪਿੰਡ ਪਿੰਡ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਮਾਨੀ ਸਿੰਘ ਵਾਲਾ ਅਤੇ ਦੀਪ ਸਿੰਘ ਵਾਲਾ ’ਚ ਇਸ ਰੈਲੀ ਦੀ ਲਾਮਬੰਦੀ ਸਬੰਧੀ ਪਾਰਟੀ ਦੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ, ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ, ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਖੇਤ ਮਜ਼ਦੂਰ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਮੁਖਤਿਆਰ ਸਿੰਘ ਭਾਣਾ, ਕਾਮਰੇਡ ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਜਸਵਿੰਦਰ ਸਿੰਘ ਦੀਪ ਸਿੰਘ ਵਾਲਾ, ਜਸਪਾਲ ਸਿੰਘ ਦੀਪ ਸਿੰਘ ਵਾਲਾ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਇਸ ਮੌਕੇ ਹਾਜ਼ਰ ਖੇਤ ਮਜ਼ਦੂਰਾਂ ਵਲੋਂ ਸੀ.ਪੀ. ਆਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਗਿਆ ਕਿ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ ਹੋ ਰਹੀ ਰੈਲੀ ਵਿਚ ਖੇਤ ਮਜ਼ਦੂਰ ਭਰਵੀਂ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਿਊ ਮਾਲਵਾ ਸਕੂਲ ਮੱਲਣ ਵਿਖੇ ਸੁੰਤਤਰਤਾ ਦਿਵਸ ਤੇ ਤੀਆਂ ਤੀਜ ਦੀਆਂ ਮਨਾਈਆਂ ਅਗਲੀ ਖ਼ਬਰ ਮਾਂ ਚਿੰਤਪੁਰਨੀ ਦਰਬਾਰ ’ਤੇ ਝੰਡੇ ਲੈ ਕੇ ਜਾਣ ਦੀ ਖੁਸ਼ੀ ਵਿਚ ਲੰਗਰ ਲਗਾਇਆ
Ad Position 24