15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ, ਉਤਸ਼ਾਹ ਅਤੇ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ.

Ad Position 21
No active advertisement
ਅਜੀਤ ਡੈਸਕ 17-08-2026
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ, ਉਤਸ਼ਾਹ ਅਤੇ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ਼ ਸਾਹਨੀ ਨੇ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ, ਜਿਸ ਨੇ ਸਮਾਗਮ ਵਿਚ ਦੇਸ਼ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਡਾ. ਗਿਰੀਸ਼ ਸਾਹਨੀ, ਰਜਿਸਟਰਾਰ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਸੈਨਾਨੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਇਸ ਦੀ ਮਹੱਤਤਾ ਨੂੰ ਸਮਝਦਿਆਂ ਸਾਨੂੰ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਗਿਆਨ ਦੀ ਯੂਨੀਵਰਸਿਟੀ ਹੋਣ ਦੇ ਨਾਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸਮਰੱਥ, ਸੰਵੇਦਨਸ਼ੀਲ ਅਤੇ ਮਰੀਜ਼-ਕੇਂਦਰਿਤ ਸਿਹਤ ਪੇਸ਼ੇਵਰ ਤਿਆਰ ਕਰਨਾ ਹੈ, ਜੋ ਸਮਾਜ ਅਤੇ ਦੇਸ਼ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਏ ਤਾਂ ਇਹੀ ਦੇਸ਼ ਦੀ ਅਸਲ ਤਰੱਕੀ ਦਾ ਆਧਾਰ ਬਣੇਗਾ। ਇਸ ਮੌਕੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਸੰਸਥਾਵਾਂ ਲਈ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੂੰ ਪ੍ਰਸੰਸ਼ਾ-ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਦੀਪਕ ਜੇ. ਭੱਟੀ ਡੀਨ ਕਾਲਜਿਜ਼, ਡਾ. ਰਾਜੀਵ ਸ਼ਰਮਾ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼, ਡਾ. ਰੋਹਿਤ ਚੋਪੜਾ ਐਡੀਸ਼ਨਲ ਰਜਿਸਟਰਾਰ, ਡਾ. ਸੀਮਾ ਗਰੋਵਰ ਭੱਟੀ ਪ੍ਰਿੰਸੀਪਲ, ਡਾ. ਅਮਰਬੀਰ ਸਿੰਘ ਬੋਪਾਰਾਏ ਮੈਡੀਕਲ ਸੁਪਰਡੈਂਟ, ਯੂਨੀਵਰਸਿਟੀ ਦੇ ਫ਼ੈਕਲਟੀ ਮੈਂਬਰ, ਅਧਿਕਾਰੀ, ਸਟਾਫ਼ ਅਤੇ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਬਾਰਿਸ਼ ਕਾਰਨ ਮਕਾਨ ਦੀ ਡਾਟ ਵਾਲੀ ਛੱਤ ਡਿੱਗੀ, ਘਰੇਲੂ ਸਾਮਾਨ ਨੁਕਸਾਨਿਆ
Ad Position 24