18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ ਸੰਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ. ਏ.

Ad Position 21
No active advertisement
ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹੇ ਵਿਚ ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ’ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ’ਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੀ ਹੱਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜ਼ਿਲ੍ਹਾ ਕੁਲੈਕਟਰ, ਸਬੰਧਿਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟਰੇਸ਼ਨ ਹੋਣਾ ਜ਼ਰੂਰੀ ਹੈ। ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ’ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰਜ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜ਼ਮੀਨੀ ਲੈਵਲ ਤੋਂ 0.50*0.50*0.60 ਮੀਟਰ (0.30 ਮੀਟਰ ਜ਼ਮੀਨੀ ਲੇਬਲ ਤੋਂ ਉਪਰ ਅਤੇ 0.30 ਮੀਟਰ ਜ਼ਮੀਨੀ ਲੇਬਲ ਤੋਂ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜਮੀ ਹੈ। ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਰੰਮਤ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ ਰੇਖ ਤੋਂ ਬਿਨ੍ਹਾਂ ਨਹੀਂ ਕਰਵਾਏਗਾ। ਪੇਂਡੂ ਇਲਾਕੇ ਵਿਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜਨ ਸਿਹਤ ਵਿਭਾਗ, ਭੂਮੀ ਰੱਖਿਆ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵਲੋਂ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵਲੋਂ ਆਪਣੇ ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿਚ ਰਿਕਾਰਡ ਦੇ ਤੌਰ ’ਤੇ ਰੱਖੀ ਜਾਵੇਗੀ ਅਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਨੂੰ ਭੇਜੀ ਜਾਵੇਗੀ। ਉਨ੍ਹਾਂ ਵਲੋਂ ਇਸ ਸਬੰਧੀ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਹ ਹੁਕਮ 3 ਅਕਤੂਬਰ 2026 ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਦੇ ਦੋਸ਼ਾਂ ਤਹਿਤ ਇਕ ਕਾਬੂ
Ad Position 24