18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਨਾਨਕ ਕਾਲਜ ਵਿਖੇ ਸੋਸ਼ਲ ਮੀਡੀਆ ਦੀ ਤਾਕਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਆਈ. ਸੀ.

Ad Position 21
No active advertisement
ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੋਸ਼ਲ ਮੀਡੀਆ ਦੀ ਤਾਕਤ ਵਿਸ਼ੇ ’ਤੇ ਕਰਵਾਏ ਸੈਮੀਨਾਰ ਸਮੇਂ ਬੁਲਾਰੇ ਤੇਜਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸਰਬਜੀਤ ਕੌਰ, ਨਾਲ ਹੋਰ ਸਟਾਫ਼ ਮੈਂਬਰ। ਅਜੀਤ ਤਸਵੀਰ 18-08-2026
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਆਈ.ਸੀ. ਟੀ.ਸੈੱਲ.ਆਈ.ਸੀ.ਟੀ. ਅਕੈਡਮੀ ਦੇ ਸਹਿਯੋਗ ਨਾਲ ਸੋਸ਼ਲ ਮੀਡੀਆ ਦੀ ਤਾਕਤ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਸ਼ਨ ਦਾ ਸੰਚਾਲਨ ਕਾਰਪੋਰੇਟ ਖੇਤਰ ਦੇ ਉੱਘੇ ਮਾਹਰ ਅਤੇ ਦਿ ਡਿਜੀਟਲ ਜ਼ਿਲ੍ਹੇ ਦੇ ਸੰਸਥਾਪਕ ਤਜਿੰਦਰ ਸਿੰਘ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਡਿਜ਼ੀਟਲ ਮਾਰਕੀਟਿੰਗ, ਸੋਸ਼ਲ ਮੀਡੀਆ ਦੇ ਵਿਸਥਾਰ, ਬ੍ਰਾਂਡ ਪ੍ਰੋਮੋਸ਼ਨ ਅਤੇ ਆਨਲਾਈਨ ਕਮਾਈ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਵਿਚ ਅਨੇਕਾਂ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਸੈਮੀਨਾਰ ਵਿਦਿਆਰਥੀਆਂ ਨੂੰ ਮਾਰਕੀਟਿੰਗ, ਕਾਰੋਬਾਰ, ਉੱਦਮਤਾ ਅਤੇ ਕੈਰੀਅਰ ਦੇ ਵਿਕਾਸ ਵਿਚ ਸੋਸ਼ਲ ਮੀਡੀਆ ਦੀ ਵਧਦੀ ਮਹੱਤਤਾ ਨੂੰ ਸਮਝਣ ਲਈ ਸਹਾਈ ਹੋਇਆ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਨੂੰ ਧੰਨਵਾਦ ਵਜੋਂ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਦਇਆ ਸਿੰਘ ਬਰਾੜ ਘਣੀਆਂ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਾਰਡ ਨੰਬਰ 17, 18 ਅਤੇ 21 ਵਿਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ 100 ਤੋਂ ਵੱਧ ਨੌਜਵਾਨ ਪਰਿਵਾਰਾਂ ਸਮੇਤ ਪਾਰਟੀ ’ ਚ ਸ਼ਾਮ...
Ad Position 24